ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਬਰਨਾਲਾ ਦੇ ਨਿਮਨਲਿਖਤ ਸਕੂਲਾਂ ਵਿੱਚ 10.09.2025 (ਦਿਨ ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਜ਼ਿਲ੍ਹੇ ਦਿ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ ਹੈ।
1. ਸਰਕਾਰੀ ਪ੍ਰਾਈਮਰੀ ਸਕੂਲ, ਚੁਹਾਣਕੇ ਖੁਰਦ
2. ਸਰਕਾਰੀ ਪ੍ਰਾਈਮਰੀ ਸਕੂਲ, ਮਾਡਲ ਟਾਊਨ, ਬਡਬਰ
3. ਸਰਕਾਰੀ ਪ੍ਰਾਈਮਰੀ ਸਕੂਲ, ਪਿਆਰੇ ਲਾਲ ਬਸਤੀ, ਤਪਾ
ਦੱਸ ਦਈਏ ਕਿ ਪ੍ਰਸ਼ਾਸਨ ਵਲੋਂ ਜਾਰੀ ਹੁਕਮਾਂ ਮੁਤਾਬਕ, ਹਾਲੀਆ ਮੌਸਮੀ ਹਾਲਾਤਾਂ ਅਤੇ ਲੋਕ-ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ।
ਸਤਲੁਜ ਦਰਿਆ ‘ਚ ਲਗਾਤਾਰ ਵੱਧ ਰਹੇ ਪਾਣੀ ਦੇ ਪੱਧਰ ਨੂੰ ਲੈ ਕੇ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਸਸਰਾਲੀ ਨੇੜੇ ਧੁੱਸੀ ਬੰਨ੍ਹ ਦੇ ਕਮਜ਼ੋਰ ਹੋਣ ਦੇ ਚੱਲਦਿਆਂ ਨੇੜਲੇ ਪਿੰਡ ਲਈ ਚਿਤਾਵਨੀ ਜਾਰੀ ਕਰਦੇ ਹੋਏ ਸੁਰੱਖਿਆ ਇੰਤਜ਼ਾਮ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਿਹਾ ਹੈ। ਸ਼ੁੱਕਰਵਾਰ ਦੀ ਸਵੇਰੇ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ‘ਚ ਕਿਹਾ ਗਿਆ ਹੈ ਕਿ ਰਿਹਾਇਸ਼ੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪਿੰਡ ਸਸਰਾਲੀ (ਲੁਧਿਆਣਾ ਪੂਰਬੀ ਖੇਤਰ) ਨੇੜੇ ਸਤਲੁਜ ਦਰਿਆ ਦਾ ਬੰਨ੍ਹ ਬਹੁਤ ਤੇਜ਼ ਪਾਣੀ ਦੇ ਵਹਾਅ ਕਾਰਨ ਗੰਭੀਰ ਦਬਾਅ ਹੇਠ ਹੈ।
ਬੰਨ੍ਹ ਦੀ ਰੱਖਿਆ ਅਤੇ ਮਜ਼ਬੂਤੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਹਾਲਾਂਕਿ ਜੇਕਰ ਬੰਨ੍ਹਾਂ ‘ਚ ਕੋਈ ਚੀਰ ਜਾਂ ਨੁਕਸਾਨ ਹੁੰਦਾ ਹੈ ਤਾਂ ਸਸਰਾਲੀ, ਬੂੰਟ, ਰਾਵਤ, ਹਵਾਸ, ਸੀੜਾ, ਬੂਥਗੜ੍ਹ, ਮੰਗਲੀ ਟਾਂਡਾ, ਢੇਰੀ, ਖਵਾਜਕੇ, ਖਾਸੀ ਖੁਰਦ, ਮੰਗਲੀ ਕਾਦਰ, ਮੱਤੇਵਾੜਾ, ਮਾਂਗਟ, ਮਿਹਰਬਾਨ ਪਿੰਡ ਪ੍ਰਭਾਵਿਤ ਹੋ ਸਕਦੇ ਹਨ ਅਤੇ ਪਾਣੀ ਨਾਲ ਘਿਰੇ ਜਾਣ ਦਾ ਖ਼ਤਰਾ ਹੈ ,,,,,,,,,,