Home / ਪੰਜਾਬੀ ਖਬਰਾਂ / 13 ਸਤੰਬਰ ਤੱਕ ਦੀ ਵੱਡੀ ਭਵਿੱਖਬਾਣੀ

13 ਸਤੰਬਰ ਤੱਕ ਦੀ ਵੱਡੀ ਭਵਿੱਖਬਾਣੀ

ਪੰਜਾਬ ਦੇ ਮੌਸਮ ਨੇ ਰੁਖ ਬਦਲ ਲਿਆ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਕੋਈ ਖ਼ਤਰੇ ਦੀ ਗੱਲ ਨਹੀਂ ਹੈ। ਯਾਨੀ ਕਿ ਅਗਲੇ ਦਿਨਾਂ ਵਿੱਚ ਥੌੜਾ-ਬਹੁਤ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਪੰਜਾਬ ਲਈ ਅੱਜ ਨਵੀਂ ਅਪਡੇਟ ਜਾਰੀ ਕੀਤੀ ਗਈ ਹੈ। ਅੱਜ ਸੂਬੇ ਦੇ ਕਈ ਹਿੱਸਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਬਰਨਾਲਾ ਵਿੱਚ ਮੀਂਹ ਪੈ ਸਕਦਾ ਹੈ।

ਇਸ ਦੇ ਨਾਲ ਹੀ ਵਿਭਾਗ ਨੇ 10 ਸਤੰਬਰ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਵਿੱਚ ਮੀਂਹ ਦੀ ਸੰਭਾਵਨਾ ਦਰਜ ਕੀਤੀ ਹੈ। ਉੱਥੇ ਹੀ 11 ਤੇ 12 ਸਤੰਬਰ ਨੂੰ ਵੀ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ—ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਵਿਚ ਹਲਕਾ ਬਾਰਿਸ਼ ਹੋ ਸਕਦੀ ਹੈ।

13 ਸਤੰਬਰ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ ਅਤੇ ਬਰਨਾਲਾ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਵੇਗੀ, ਜਦਕਿ ਕੁਝ ਹਿੱਸਿਆਂ ਵਿੱਚ ਦਰਮਿਆਨਾ ਮੀਂਹ ਦੀ ਸੰਭਾਵਨਾ ਹੈ। ਹੇਠਲੇ ਇਲਾਕਿਆਂ ਅਤੇ ਦਰਿਆ ਕਿਨਾਰੇ ਰਹਿਣ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ ਕਿਉਂਕਿ ਬਿਆਸ ਅਤੇ ਸਤਲੁਜ ਦਰਿਆ ਦੇ ਬਹਾਅ ਵਿੱਚ ਪਹਿਲਾਂ ਹੀ ਵਾਧਾ ਦਰਜ ਕੀਤਾ ਗਿਆ ਹੈ।

Check Also

ਹੜ੍ਹ ਕਰਕੇ ਗ੍ਰੰਥੀ ਸਿੰਘ ਦੇ ਘਰ ਦਾ ਹੋਇਆ ਨੁਕਸਾਨ

ਪੰਜਾਬ ਇਕ ਮੈਦਾਨੀ ਇਲਾਕਾ ਹੈ ਜੋ ਆਪਣੀ ਉਪਜਾਊ ਜ਼ਮੀਨ ਅਤੇ ਖੁਸ਼ਹਾਲ ਖੇਤੀਬਾੜੀ ਲਈ ਜਾਣਿਆ ਜਾਂਦਾ …