Home / ਸਿੱਖੀ ਖਬਰਾਂ / ਮਹਾਪਰਲੋ ਦਾ ਰੂਪ ਧਾਰਨ ਕਰਕੇ ਆਉਣਾ

ਮਹਾਪਰਲੋ ਦਾ ਰੂਪ ਧਾਰਨ ਕਰਕੇ ਆਉਣਾ

(ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ।ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧।

(ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ।ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ।


ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।

ਹੇ ਭਾਈ! ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ। ਹੇ ਭਾਈ! ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ,

Check Also

ਪੰਜਾਬ ਚ ਹੜ੍ਹਾਂ ਬਾਰੇ ਬਾਬਾ ਜੀ ਦੀ ਭਵਿੱਖਬਾਣੀ

ਹੇ ਪ੍ਰਿਥਵੀ ਦੇ ਪਾਲਣ ਵਾਲੇ ਪ੍ਰਭੂ! ਮੈਂ ਤੇਰੇ ਦਰ ਦਾ ਮੰਗਤਾ ਹਾਂ (ਮੇਰੀਆਂ ਲੋੜਾਂ ਪੂਰੀਆਂ …