ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ।੧।ਰਹਾਉ।
ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ? ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।੧।ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ।
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।
ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.