Home / ਸਿੱਖੀ ਖਬਰਾਂ / ਚੁਗਲੀ ਨਿੰਦਿਆ ਈਰਖਾ ਕਰਨ ਵਾਲੇ ਨੂੰ ਕੀ ਸ਼ਜਾ ਦਿੰਦੇ ਨੇ

ਚੁਗਲੀ ਨਿੰਦਿਆ ਈਰਖਾ ਕਰਨ ਵਾਲੇ ਨੂੰ ਕੀ ਸ਼ਜਾ ਦਿੰਦੇ ਨੇ

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ।

ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ।

ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥*

ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ।੧।ਰਹਾਉ।ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ? ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।

Check Also

ਮਾਰਚ ਤੇ ਅਪ੍ਰੈਲ ਮਹੀਨੇ ਚ ਇਸ ਮਹਾਂਮਾਰੀ ਤੋਂ ਬਚਕੇ ਰਹਿਣ

ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ …