ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ
ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ,ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ।ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ,
ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ। ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ।
ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ। ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ।੧।ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥