Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਅਗਲੇ ਦੋ ਦਿਨ ਪਵੇਗਾ ਭਾਰੀ ਮੀਂਹ!

ਅਗਲੇ ਦੋ ਦਿਨ ਪਵੇਗਾ ਭਾਰੀ ਮੀਂਹ!

ਨੈਸ਼ਨਲ ਡੈਸਕ- ਮੌਸਮ ਵਿਭਾਗ ਨੇ ਉੱਤਰ ਭਾਰਤ ਦੇ ਕਈ ਸੂਬਿਆਂ ‘ਚ ਆਉਣ ਵਾਲੇ ਦਿਨਾਂ ਲਈ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਖਾਸ ਕਰਕੇ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ-NCR ਅਤੇ ਰਾਜਸਥਾਨ ‘ਚ 6-7 ਅਕਤੂਬਰ ਨੂੰ ਪੱਛਮੀ ਗੜਬੜੀ ਦਾ ਆਸਾਰ ਦੇਖਣ ਨੂੰ ਮਿਲੇਗਾ।

IMD ਦੇ ਅਨੁਸਾਰ, ਦਿੱਲੀ, ਨੋਇਡਾ ਅਤੇ ਗੁਰੂਗ੍ਰਾਮ ‘ਚ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਪਵੇਗਾ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਇਥੇ ਹਵਾ ਦੀ ਰਫਤਾਰ 30 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤਕ ਪਹੁੰਚ ਸਕਦੀ ਹੈ। ਨੋਇਡਾ ਅੇਤ ਗੁਰੂਗ੍ਰਾਮ ਦੇ ਵੱਖ-ਵੱਖ ਇਲਾਕਿਆਂ ‘ਚ 6 ਅਤੇ 7 ਅਕਤੂਬਰ ਨੂੰ ਹਲਕੀ ਬਾਰਿਸ਼ ਪੈਣ ਦਾ ਅਨੁਮਾਨ ਹੈ। ਮੌਸਮ ਵਿਭਾਗ ਨੇ ਲੋਕਾਂ ਘਰੋਂ ਛੱਤਰੀ ਲੈ ਕੇ ਨਿਕਲਣ ਦੀ ਸਲਾਹ ਦਿੱਤੀ ਹੈ।

ਰਾਜਸਥਾਨ ਅਤੇ ਯੂਪੀ ‘ਚ ਤਿਵਾਨੀ

– ਰਾਜਸਥਾਨ ਦੇ ਪੂਰਬੀ ਹਿੱਸਿਆਂ ‘ਚ ਅਗਲੇ 2 ਦਿਨਾਂ ‘ਚ 7 ਤੋਂ 20 ਸੈਂਟੀਮੀਟਰ ਤਕ ਮੀਂਹ ਪੈਣ ਦੀ ਸੰਭਾਵਨਾ ਹੈ।
– ਉੱਤਰ ਪ੍ਰਦੇਸ਼ ਦੇ ਪੱਛਮੀ ਹਿੱਸਿਆਂ ‘ਚ ਹਨ੍ਹੇਰੀ-ਤੂਫਾਨ ਦੇ ਨਾਲ ਮੀਂਹ ਦਾ ਖਤਰਾ ਹੈ।
– ਬਿਹਾਰ ਦੇ ਉੱਤਰੀ ਇਲਾਕਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
– ਮੱਧ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਹੋਵੇਗੀ ਅਤੇ ਤਾਪਮਾਨ 27 ਤੋਂ 32 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।

-ਤਾਮਿਲਨਾਡੂ ਦੇ ਕਈ ਹਿੱਸਿਆਂ ‘ਚ 6 ਅਕਤੂਬਰ ਨੂੰ ਹਲਕੀ ਤੋਂ ਮਧਮ ਬਾਰਿਸ਼ ਹੋਣ ਦਾ ਅਨੁਮਾਨ ਹੈ।
– ਕਰਨਾਟਕ ‘ਚ 8 ਅਕਤੂਬਰ ਤਕ ਹਨ੍ਹੇਰੀ-ਤੂਫਾਨ ਅਤੇ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾਵਾਂ ਚੱਲਣ ਦਾ ਖਤਰਾ ਬਣਿਆ ਹੋਇਆ ਹੈ। – IMD ਅਨੁਸਾਰ, 8 ਅਕਤੂਬਰ ਤੋਂ ਬਾਅਦ ਦੱਖਣੀ ਭਾਰਤ ‘ਚ ਮੌਸਮ ਹੌਲੀ-ਹੌਲੀ ਆਮ ਹੋਵੇਗਾ ਅਤੇ ਬਾਰਿਸ਼ ਖੁਸ਼ਕ ਮੌਸਮ ਦੀ ਸ਼ੁਰੂਆਤ ਕਰੇਗੀ। ਅਕਤੂਬਰ ਦੇ ਅਖੀਰ ਤਕ ਠੰਡ ਵਧਣ ਦੀ ਸੰਭਾਵਨਾ ਹੈ।

Check Also

ਨਹੀ ਰਹੇ ਜਸਵਿੰਦਰ ਭੱਲਾ

ਮਸ਼ਹੂਰ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦਾ ਦੇਹਾਂਤ ਹੋ ਗਿਆ ਹੈ। ਪਤਾ ਲੱਗਾ ਹੈ …