Home / ਸਿੱਖੀ ਖਬਰਾਂ / ਵਾਹਿਗੁਰੂ ਸਿਮਰਨ ਜਪਣ ਦੀ ਤਾਕਤ !

ਵਾਹਿਗੁਰੂ ਸਿਮਰਨ ਜਪਣ ਦੀ ਤਾਕਤ !

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਸ ਮਨੁੱਖਾ ਜਨਮ ਵਿਚ (ਵਿਕਾਰਾਂ ਤੋਂ) ਬਚਾ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਨਾ ਸ਼ੁਰੂ ਕਰ ਦਿੱਤਾ, ਪਰਮਾਤਮਾ ਨੇ ਇਕ ਛਿਨ ਵਿਚ ਉਹਨਾਂ ਨੂੰ ਵਿਕਾਰੀਆਂ ਤੋਂ ਪਵਿਤ੍ਰ ਜੀਵਨ ਵਾਲੇ ਬਣਾ ਦਿੱਤਾ, ਉਹਨਾਂ ਦਾ ਸਾਰਾ ਰੋਗ ਕੱਟ ਦਿੱਤਾ।੧।ਰਹਾਉ।ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਿਨ੍ਹਾਂ ਮਨੁੱਖਾਂ ਦਾ ਮੇਲ ਹੋ ਗਿਆ, (ਪਰਮਾਤਮਾ ਨੇ ਉਹਨਾਂ ਦੇ ਅੰਦਰੋਂ) ਕਾਮ ਕ੍ਰੋਧ ਲੋਭ ਮਾਰ ਮੁਕਾਇਆ। ਸਰਬ-ਵਿਆਪਕ ਪਰਮਾਤਮਾ ਦਾ ਨਾਮ ਮੁੜ ਮੁੜ ਸਿਮਰ ਕੇ ਉਹਨਾਂ ਨੇ ਆਪਣੇ ਸਾਰੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਏ।੧।

ਹੇ ਮਨ! ਪਰਮਾਤਮਾ ਦਾ ਇਕ ਨਾਮ ਹੀ ਸਾਰੀਆਂ ਦਵਾਈਆਂ ਦਾ ਮੂਲ ਹੈ, ਸਾਰੇ ਮੰਤ੍ਰਾਂ ਦਾ ਮੂਲ ਹੈ। ਜਿਸ ਮਨੁੱਖ ਨੇ ਆਪਣੇ ਮਨ ਵਿਚ ਪਰਮਾਤਮਾ ਵਾਸਤੇ ਸਰਧਾ ਧਾਰ ਲਈ ਹੈ, ਨਾਨਕ ਉਸ ਮਨੁੱਖ ਦੇ ਚਰਨਾਂ ਦੀ ਧੂੜ ਸਦਾ ਮੰਗਦਾ ਹੈ, ਨਾਨਕ ਉਸ ਮਨੁੱਖ ਤੋਂ ਸਦਾ ਸਦਕੇ ਜਾਂਦਾ ਹੈ।੨।੧੬।

ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ।ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।

ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨।ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

Check Also

ਨਵੇਂ ਸਾਲ ਤੋਂ ਪਹਿਲਾਂ ਇਹ ਪਵਿੱਤਰ ਸੰਕੇਤ

ਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ। ਇਸ ਰਤਨ …