Home / ਸਿੱਖੀ ਖਬਰਾਂ / ਮਹਾਂਪੁਰਖਾਂ ਦੇ ਬਚਨ ਦੀਵਾਲੀ ਬਾਅਦ ਚ ਇਹ ਗਲਤੀ ਨਾ

ਮਹਾਂਪੁਰਖਾਂ ਦੇ ਬਚਨ ਦੀਵਾਲੀ ਬਾਅਦ ਚ ਇਹ ਗਲਤੀ ਨਾ

ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ) । ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ।ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ, ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ,

ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ) , ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ।੧।

ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥

Check Also

ਸ਼ੁੱਕਰਵਾਰ ਨੂੰ ਇਹ 2 ਬੰਦਿਆਂ ਨਾਲ ਬੋਲਚਾਲ ਕਦੀ ਨਾ ਰੱਖੋ

ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। …