Home / ਸਿੱਖੀ ਖਬਰਾਂ / 5 ਨਵੰਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ

5 ਨਵੰਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ

ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ।
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧।

ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ।ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ {ਪੰਨਾ 709}

Check Also

ਨਵੇਂ ਸਾਲ ਤੋਂ ਪਹਿਲਾਂ ਇਹ ਪਵਿੱਤਰ ਸੰਕੇਤ

ਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ। ਇਸ ਰਤਨ …