ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧।
ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ।
ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ।
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧।ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.