Home / ਸਿੱਖੀ ਖਬਰਾਂ / ਇਹ 3 ਚੀਜਾਂ ਆਪਣੇ ਘਰ ਚ ਜਰੂਰ ਰੱਖਣਾ

ਇਹ 3 ਚੀਜਾਂ ਆਪਣੇ ਘਰ ਚ ਜਰੂਰ ਰੱਖਣਾ

ਗੁਰੂ ਦੀ ਦੱਸੀ ਸੇਵਾ ਚਾਕਰੀ ਕਰਨੀ ਚੰਗੇ ਤੋਂ ਚੰਗੇ ਸੁਖ ਦਾ ਤੱਤ ਹੈ (ਗੁਰੂ ਦੀ ਦੱਸੀ ਸੇਵਾ ਕੀਤਿਆਂ) ਜਗਤ ਵਿਚ ਆਦਰ ਮਿਲਦਾ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂਈ ਦਾ ਦਰਵਾਜ਼ਾ। (ਗੁਰ-ਸੇਵਾ ਦੀ ਇਹੀ) ਸੱਚੀ ਕਾਰ ਕਮਾਉਣ-ਜੋਗ ਹੈ, (ਇਸ ਨਾਲ) ਮਨੁੱਖ ਨੂੰ (ਪੜਦੇ ਕੱਜਣ ਲਈ) ਸੱਚਾ ਨਾਮ-ਰੂਪ ਪੁਸ਼ਾਕਾ ਮਿਲ ਜਾਂਦਾ ਹੈ, ਸੱਚਾ ਨਾਮ-ਰੂਪ ਆਸਰਾ ਮਿਲ ਜਾਂਦਾ ਹੈ, ਸੱਚੀ ਸੰਗਤਿ ਦੀ ਪ੍ਰਾਪਤੀ ਹੁੰਦੀ ਹੈ, ਸੱਚੇ ਨਾਮ ਵਿਚ ਪਿਆਰ ਪੈਂਦਾ ਹੈ ਤੇ ਸੱਚੇ ਪ੍ਰਭੂ ਵਿਚ ਸਮਾਈ ਹੋ ਜਾਂਦੀ ਹੈ।

(ਗੁਰੂ ਦੇ) ਸੱਚੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਮਨ ਵਿਚ) ਸਦਾ ਖ਼ੁਸ਼ੀ ਬਣੀ ਰਹਿੰਦੀ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਮਨੁੱਖ ਸੁਰਖ਼-ਰੂ ਹੋ ਜਾਂਦਾ ਹੈ।ਪਰ, ਹੇ ਨਾਨਕ! ਸਤਿਗੁਰੂ ਦੀ ਦੱਸੀ ਹੋਈ ਕਾਰ ਉਹੀ ਮਨੁੱਖ ਕਰਦਾ ਹੈ, ਜਿਸ ਉਤੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰਦਾ ਹੈ।੧।

ਮਃ ੩ ॥ ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥ ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥ ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥ ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥ ਜਮ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥ {ਪੰਨਾ 586}

ਅਰਥ: (ਪ੍ਰਭੂ ਦੀ ਬੰਦਗੀ ਛੱਡ ਕੇ) ਹੋਰ ਬਿਗਾਨੀ ਕਾਰ (ਕਰਨ ਵਾਲਿਆਂ ਦਾ) ਜੀਊਣਾ ਤੇ ਵੱਸਣਾ ਫਿਟਕਾਰ-ਜੋਗ ਹੈ (ਕਿਉਂਕਿ) ਉਹ ਮਨੁੱਖ ਅੰਮ੍ਰਿਤ ਛੱਡ ਕੇ (ਮਾਇਆ-ਰੂਪ) ਜ਼ਹਿਰ (ਇਕੱਠਾ ਕਰਨ) ਵਿਚ ਲੱਗੇ ਹੋਏ ਹਨ, ਜ਼ਹਿਰ ਹੀ ਉਹਨਾਂ ਦੀ ਖੱਟੀ-ਕਮਾਈ ਹੈ ਤੇ ਜ਼ਹਿਰ ਹੀ ਉਹਨਾਂ ਦੀ ਪੂੰਜੀ ਹੈ, ਜ਼ਹਿਰ ਹੀ ਉਹਨਾਂ ਦੀ ਖ਼ੁਰਾਕ ਹੈ, ਜ਼ਹਿਰ ਹੀ ਉਹਨਾਂ ਦੀ ਪੁਸ਼ਾਕ ਹੈ ਤੇ ਜ਼ਹਿਰ ਦੀਆਂ ਹੀ ਉਹ ਮਨੁੱਖ ਮੂੰਹ ਵਿਚ ਗਿਰਾਹੀਆਂ ਪਾ ਰਹੇ ਹਨ; ਅਜੇਹੇ ਬੰਦੇ ਜਗਤ ਵਿਚ ਨਿਰਾ ਦੁੱਖ ਹੀ ਭੋਗਦੇ ਹਨ ਤੇ ਮੋਇਆਂ ਭੀ ਉਹਨਾਂ ਦਾ ਵਾਸ ਨਰਕ ਵਿਚ ਹੀ ਹੁੰਦਾ ਹੈ।

Check Also

ਪ੍ਰਕਾਸ਼ ਪੁਰਬ ਵਾਲੇ ਦਿਨ ਝਾੜੂ ਲਗਾਉਣਾ ਗੁਰੂਘਰ

ਹੇ ਮੇਰੇ ਮਨ! ਅਗਿਆਨਤਾ ਦੇ ਕਾਰਨ) ਸਿਮਰਨ ਤੋਂ ਖੁੰਝ ਕੇ ਜਗਤ ਇਕ ਹਨੇਰਾ ਖਾਤਾ ਬਣਿਆ …