Home / ਸਿੱਖੀ ਖਬਰਾਂ / 13 ਦਿਨਾਂ ਚ ਖੁਸ਼ੀਆਂ ਮਿਲਣ ਵਾਲੀਆਂ ਨੇ

13 ਦਿਨਾਂ ਚ ਖੁਸ਼ੀਆਂ ਮਿਲਣ ਵਾਲੀਆਂ ਨੇ

ਹੇ ਸਖੀ! ਤੂੰ ਕਿਸ ਤਰੀਕੇ ਨਾਲ ਸੋਹਣੇ ਲਾਲ ਦਾ ਮਿਲਾਪ ਪ੍ਰਾਪਤ ਕੀਤਾ ਹੈ? ਹੇ ਸਖੀ! ਮੈਨੂੰ ਭੀ ਉਹ ਅਕਲ ਦੱਸ।1। ਹੇ ਸਖੀ! ਤੇਰੇ ਮੂੰਹ ਉਤੇ ਲਾਲੀ ਭਖ ਰਹੀ ਹੈ, ਤੂੰ ਆਪਣੇ ਪਿਆਰੇ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਹੈਂ।1। ਰਹਾਉ। ਹੇ ਸਖੀ! ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ।

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧।ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩।

ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ।
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧।ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ

Check Also

1 ਮੈਂਬਰ ਦਸੰਬਰ ਮਹੀਨੇ ਮੂਲ ਮੰਤਰ ਦਾ ਜਾਪ 15 ਦਿਨ ਕਰ ਲਵੇ

ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ …