Home / ਸਿੱਖੀ ਖਬਰਾਂ / ਇਸ ਸਾਲ ਚ ਇਹ 3 ਦਾਨ ਕਰਨੇ ਪੈਣਗੇ

ਇਸ ਸਾਲ ਚ ਇਹ 3 ਦਾਨ ਕਰਨੇ ਪੈਣਗੇ

ਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ। ਇਸ ਰਤਨ ਨੂੰ ਜੇ ਅਨੇਕਾਂ ਜਤਨ ਕਰ ਕੇ ਭੀ ਹਿਰਦੇ ਵਿਚ (ਗੁਪਤ) ਰੱਖਏ, ਤਾਂ ਭੀ ਲੁਕਾਇਆਂ ਇਹ ਲੁਕਦਾ ਨਹੀਂ।੧।(ਉਂਞ ਉਹ ਸੁਆਦ) ਦੱਸਿਆ ਨਹੀਂ ਜਾ ਸਕਦਾ (ਜੋ) ਪਰਮਾਤਮਾ ਦੇ ਗੁਣ ਗਾਉਂਦਿਆਂ (ਆਉਂਦਾ ਹੈ) , ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਠਿਆਈ (ਦਾ ਸੁਆਦ ਕਿਸੇ ਹੋਰ ਨੂੰ ਪਤਾ ਨਹੀਂ ਲੱਗ ਸਕਦਾ, ਗੁੰਗਾ ਦੱਸ ਨਹੀਂ ਸਕਦਾ) ।੧।ਰਹਾਉ।

(ਇਹ ਰਤਨ-ਨਾਮ) ਜਪਦਿਆਂ ਜੀਭ ਨੂੰ ਸੁਖ ਮਿਲਦਾ ਹੈ, ਸੁਣਦਿਆਂ ਕੰਨਾਂ ਨੂੰ ਸੁਖ ਮਿਲਦਾ ਹੈ ਤੇ ਚੇਤਦਿਆਂ ਚਿੱਤ ਨੂੰ ਸੁਖ ਪ੍ਰਾਪਤ ਹੁੰਦਾ ਹੈ। ਹੇ ਭੀਖਨ! ਤੂੰ ਭੀ) ਆਖ-(ਇਹ ਨਾਮ ਸਿਮਰਦਿਆਂ) ਮੇਰੀਆਂ ਦੋਹਾਂ ਅੱਖਾਂ ਵਿਚ (ਐਸੀ) ਠੰਢ ਪਈ ਹੈ ਕਿ ਮੈਂ ਜਿੱਧਰ ਤੱਕਦਾ ਹਾਂ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ।੨।੨।

ਹੇ ਮੇਰੀ ਸੋਹਣੀ ਜਿੰਦੇ! ਆਖ-) ਮੈਂ ਉਹਨਾਂ ਤੋਂ ਕੁਰਬਾਨ ਹਾਂ ਜਿਨ੍ਹਾਂ ਨੇ ਪਰਾਮਤਮਾ ਦੇ ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾ ਲਿਆ ਹੈ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਨੇ ਸਤਿਗੁਰੂ ਨੇ ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕੀ ਤਰ੍ਹਾਂ ਟਿਕਾ ਦਿੱਤਾ ਹੈ। ਗੁਰੂ (ਮਾਇਆ ਦੇ ਮੋਹ ਦੇ) ਜ਼ਹਿਰ (-ਭਰੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰੱਥਾ ਰੱਖਦਾ ਹੈ। ਹੇ ਮੇਰੀ ਸੋਹਣੀ ਜਿੰਦੇ!

ਜਿਨ੍ਹਾਂ ਸੰਤ ਜਨਾਂ ਨੇ ਇਕ-ਮਨ ਹੋ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ (ਹਰ ਥਾਂ) ਸੋਭਾ-ਵਡਿਆਈ ਹੁੰਦੀ ਹੈ। ਹੇ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਜਪ ਕੇ ਸੁਖ ਮਿਲ ਜਾਂਦਾ ਹੈ, ਹਰਿ-ਨਾਮ ਸਾਰੇ ਦੁੱਖ ਦੂਰ ਕਰਨ ਦੀ ਸਮਰੱਥਾ ਵਾਲਾ ਹੈ।੧।ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ {ਪੰਨਾ 540}

ਹੇ ਮੇਰੀ ਸੋਹਣੀ ਜਿੰਦੇ! ਉਹ ਜੀਭ ਭਾਗਾਂ ਵਾਲੀ ਹੈ ਮੁਬਾਰਿਕ ਹੈ, ਜੇਹੜੀ (ਸਦਾ) ਪਰਾਮਤਮਾ ਦੇ ਗੁਣ ਗਾਂਦੀ ਰਹਿੰਦੀ ਹੈ। ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਪ੍ਰਭੂ! ਉਹ ਕੰਨ ਸੋਹਣੇ ਹਨ ਚੰਗੇ ਹਨ ਜੇਹੜੇ ਤੇਰੇ ਕੀਰਤਨ ਸੁਣਦੇ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਹ ਸਿਰ ਭਾਗਾਂ ਵਾਲਾ ਹੈ

Check Also

ਨਵੇਂ ਸਾਲ ਤੋਂ ਪਹਿਲਾਂ ਇਹ ਪਵਿੱਤਰ ਸੰਕੇਤ

ਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ। ਇਸ ਰਤਨ …