Home / ਸਿੱਖੀ ਖਬਰਾਂ / ਐਤਵਾਰ ਦੀ ਸੰਗਰਾਂਦ ਇਹ 2 ਦਾਨ ਕਰ ਦਿਉ

ਐਤਵਾਰ ਦੀ ਸੰਗਰਾਂਦ ਇਹ 2 ਦਾਨ ਕਰ ਦਿਉ

ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ॥੧॥ ਰਹਾਉ ॥ ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈ; ਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ॥੧॥

ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈ, ਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ ॥੨॥ (ਪਰ) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ। ਹੇ ਨਾਨਕ! (ਆਖ-) ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ ॥੩॥੧੧॥

ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ।੧।ਰਹਾਉ।ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ।੧।

Check Also

ਅਜਮਾ ਲਵੋ 1000% ਪੱਥਰ ਤੇ ਲਕੀਰ ਹੈ ਬਚਨ

ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ …