Home / ਸਿੱਖੀ ਖਬਰਾਂ / ਸੰਤਾਂ ਨੇ ਖੁਦ ਬਚਨ ਕੀਤੇ ਸੀ ਮੈਨੂੰ

ਸੰਤਾਂ ਨੇ ਖੁਦ ਬਚਨ ਕੀਤੇ ਸੀ ਮੈਨੂੰ

ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।


ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨।ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।

ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥

Check Also

ਹਰ ਐਤਵਾਰ ਕਰੋ ਇਹ 1 ਕੰਮ ਖੁਸ਼ੀਆਂ ਘਰ ਚੱਲ ਕੇ ਆਉਣਗੀਆਂ

ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ …