ਗੁਲਨੀਤ ਸਿੰਘ ਖੁਰਾਣਾ ਆਈ. ਪੀ. ਐੱਸ. ਸੀਨੀਅਰ ਕਪਤਾਨ ਪੁਲਸ ਰੂਪਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 19 ਤੋਂ ਲੈ ਕੇ 29 ਨਵੰਬਰ ਤੱਕ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਬੰਧ ’ਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ।
ਜਿਸ ’ਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਤਦਾਦ ਵਿਚ ਸ਼ਰਧਾਲੂ ਦੇ ਆਉਣ ਦੀ ਉਮੀਦ ਹੈ, ਜਿਸ ਦੌਰਾਨ ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਸ਼ਰਧਾਲੂਆਂ ਦੀ ਸਹੂਲਤਾ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਨੂੰ ਕੁੱਲ੍ਹ 25 ਸੈਕਟਰਾਂ ਵਿਚ ਵੰਡਿਆ ਗਿਆ ਹੈ ਅਤੇ ਕਰੀਬ 8000 ਕਰੀਬ ਪੁਲਸ ਅਧਿਕਾਰੀ/ਕਰਮਚਾਰੀ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪੁਲਸ ਵੱਲੋਂ ਆਵਾਜਾਈ ਦੇ ਬਦਲਵੇਂ ਰੂਟਾਂ ’ਤੇ ਡਾਇਵਰਟ ਕੀਤਾ ਗਿਆ ਹੈ, ਜਿਸ ਸਬੰਧੀ ਰੂਪਨਗਰ ਤੋਂ ਬਿਲਾਸਪੁਰ/ਮਨਾਲੀ ਜਾਣ ਵਾਲੀ ਆਵਾਜਾਈ ਨੂੰ ਰੂਪਨਗਰ ਤੋਂ ਵਾਇਆ ਘਨੌਲੀ-ਨਾਲਾਗੜ੍ਹ-ਦੇਹਣੀ-ਸਵਾਰਘਾਟ ਰਾਹੀਂ ਡਾਈਵਰਟ ਕੀਤਾ ਜਾਵੇਗਾ ਅਤੇ ਮਨਾਲੀ/ਬਿਲਾਸਪੁਰ ਤੋਂ ਆਉਣ ਵਾਲੀ ਟ੍ਰੈਫਿਕ ਨੂੰ ਟੀ-ਪੁਆਇੰਟ ਦੇਹਣੀ-ਨਾਲਾਗੜ੍ਹ-ਘਨੋਲੀ ਰਾਂਹੀ ਰੂਪਨਗਰ ਨੂੰ ਡਾਇਵਰਟ ਕੀਤਾ ਗਿਆ ਹੈ।
ਇਸੇ ਤਰ੍ਹਾਂ ਰੂਪਨਗਰ ਤੋਂ ਨੰਗਲ/ਊਨਾ ਜਾਣ ਵਾਲੀ ਆਵਾਜਾਈ ਨੂੰ ਰੂਪਨਗਰ ਤੋਂ ਹੈੱਡਵਰਕਸ-ਨੂਰਪੁਰਬੇਦੀ-ਝੱਜ ਚੌਕ-ਕਲਵਾਂ ਮੋੜ ਰਾਹੀਂ ਨੰਗਲ/ਊਨਾ ਨੂੰ ਡਾਈਵਰਟ ਕੀਤਾ ਗਿਆ ਹੈ ਅਤੇ ਨੰਗਲ/ਊਨਾ ਤੋਂ ਰੂਪਨਗਰ ਆਉਣ-ਜਾਣ ਵਾਲੀ ਆਵਾਜਾਈ ਨੂੰ ਕਲਵਾ ਮੋੜ-ਝੱਜ ਚੋਕ- ਨੂਰਪੁਰਬੇਦੀ ਹੈਡ ਵਰਕਸ ਰਾਹੀਂ ਰੂਪਨਗਰ ਨੂੰ ਡਾਇਵਰਟ ਕੀਤਾ ਗਿਆ ਹੈ ਅਤੇ ਬੁੰਗਾ ਸਾਹਿਬ ਤੋਂ ਗੜ੍ਹਸ਼ੰਕਰ/ਨੰਗਲ ਨੂੰ ਜਾਣ ਵਾਲੀ ਆਵਾਜਾਈ ਨੂੰ ਵਾਇਆ ਬੁੰਗਾ ਸਾਹਿਬ-ਨੂਰਪੁਰਬੇਦੀ-ਝੱਜ ਚੌਕ-ਕਲਵਾਂ ਮੋੜ ਰਾਹੀਂ ਗੜ੍ਹਸ਼ੰਕਰ/ਨੰਗਲ ਨੂੰ ਡਾਈਵਰਟ ਕੀਤਾ ਗਿਆ ਹੈ। ਇਸ ਸਬੰਧੀ ਢੁੱਕਵੇਂ ਸਥਾਨਾਂ ’ਤੇ ਟ੍ਰੈਫਿਕ ਡਾਇਰਵਜ਼ਨ ਡਿਸਪਲੇ ਬੋਰਡ ਵੀ ਲਗਾਏ ਗਏ ਹਨ। ਜ਼ਿਲ੍ਹਾ ਪੁਲਸ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਪੁਲਸ ਕੰਟਰੋਲ ਨੰਬਰ 9779464100, 85588-10962 ਅਤੇ 01887-297072 ਸਥਾਪਤ ਕੀਤੇ ਗਏ ਹਨ ਜਿੱਥੇ ਸ਼ਰਧਾਲੂ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਸੰਪਰਕ ਕਰ ਸਕਦੇ ਹਨ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.