Home / ਦੁਨੀਆ ਭਰ / ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ।

ਹੇ ਨਾਨਕ! ਜੋ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ।੨।ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿਸੁਖੁ ਪਾਈ ॥੧੫॥ {ਪੰਨਾ 648}ਪਦਅਰਥ: ਸੰਪੈ = ਦੌਲਤ। ਸੰਚੀਐ = ਇਕੱਠਾ ਕਰੀਦਾ ਹੈ। ਸਵਾਰੀਅਹਿ = ਬਣਾਈਦੇ ਹਨ।ਹਰ ਰੰਗੀ = ਹਰੇਕ ਕਿਸਮ ਦੇ।

ਅਰਥ: ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ! ਜੋ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ।੧੫।

Check Also

ਕੈਨੇਡਾ ’ਚ ਬਟਾਲਾ ਦੇ ਨੌਜਵਾਨ ਦੀ…….

ਬਟਾਲਾ ਦੇ ਬਾਉਲੀ ਇੰਦਰਜੀਤ ਦੇ ਰਹਿਣ ਵਾਲੇ 30 ਸਾਲਾਂ ਨੌਜਵਾਨ ਪ੍ਰਭਜੀਤ ਸਿੰਘ ਦੀ ਕੈਨੇਡਾ ਵਿਚ …