Home / ਸਿੱਖੀ ਖਬਰਾਂ / ਗੁਟਕਾ ਸਾਹਿਬ ਤੋਂ ਪਾਠ ਕਰਨ ਦਾ ਫਲ ਜਾਣ ਕੇ ਹੈਰਾਨ ਹੋ ਜਾਵੋਗੇ

ਗੁਟਕਾ ਸਾਹਿਬ ਤੋਂ ਪਾਠ ਕਰਨ ਦਾ ਫਲ ਜਾਣ ਕੇ ਹੈਰਾਨ ਹੋ ਜਾਵੋਗੇ

ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।

ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।

ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ।

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ।

Check Also

ਜਦੋ ਸੰਤ ਹੰਸਾਲੀ ਵਾਲੇ ਦਰਸ਼ਨ ਦੇਣ ਕੈਨੇਡਾ ਪਹੁੰਚੇ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …