Home / ਸਿੱਖੀ ਖਬਰਾਂ / ਘਰ ਚ ਬਰਕਤਾਂ ਲਈ ਪਾਠ ਕਿਵੇ ਕਰੀਏ

ਘਰ ਚ ਬਰਕਤਾਂ ਲਈ ਪਾਠ ਕਿਵੇ ਕਰੀਏ

ਹੇ ਭਾਈ! ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ। ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ) । ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ। ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ।

ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ। ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ।੧।ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥

ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ। ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ।੧।ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। ਰਹਾਉ।ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧।(ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ, ਬੁਢੇਪੇ ਦੀਆਂ ਨਿਸ਼ਾਨੀਆਂ ਆ ਰਹੀਆਂ ਹਨ (ਜਦੋਂ ਤੂੰ ਬੁੱਢਾ ਹੋ ਗਿਆ, ਤੇ ਹਿੱਲਣ-ਜੋਗਾ ਨਾਹ ਰਿਹਾ) ਤਦੋਂ (ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ) ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ।੨।

Check Also

2026-2027 ਦੀ ਭਵਿੱਖਬਾਣੀ ਸੁਣੋ!

ਹੇ ਭਾਈ! ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ …