Home / ਸਿੱਖੀ ਖਬਰਾਂ / 20 ਦਸੰਬਰ ਦੀ ਮੱਸਿਆ ਤੇ ਇਸ ਵਿਧੀ ਦੁਆਰਾ ਕੀਤਾ ਗਿਆ

20 ਦਸੰਬਰ ਦੀ ਮੱਸਿਆ ਤੇ ਇਸ ਵਿਧੀ ਦੁਆਰਾ ਕੀਤਾ ਗਿਆ

ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

(ਜੇ ਕੋਈ ਗੁਰਮੁਖਿ ਮੈਨੂੰ ਸਿਮਰਨ ਦੀ ਬਰਕਤ ਵਾਲੀ ਸੁਮਤਿ ਦੇ ਦੇਵੇ, ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਆਪਣਾ ਧਨ ਸਭ ਕੁਝ ਭੇਟਾ ਕਰਨ ਨੂੰ ਤਿਆਰ ਹਾਂ। ਹੇ ਭਾਈ! ਉਹ ਕੇਹੜੀ ਚੰਗੀ ਸਿੱਖਿਆ ਹੈ ਜਿਸ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ? ॥੧॥ ਹੇ ਪ੍ਰਭੂ! ਆਸਾ ਧਾਰ ਕੇ ਮੈਂ (ਤੇਰੇ ਦਰ ਤੇ ਤੇਰੇ ਨਾਮ ਦੀ ਦਾਤਿ) ਮੰਗਣ ਆਇਆ ਹਾਂ। ਤੇਰਾ ਦਰਸਨ ਕੀਤਿਆਂ ਮੇਰੇ (ਹਿਰਦੇ-) ਵੇਹੜੇ ਵਿਚ ਉਤਸ਼ਾਹ ਪੈਦਾ ਹੋ ਜਾਂਦਾ ਹੈ ॥੧॥ ਰਹਾਉ ॥

ਹੇ ਭਾਈ! ਮੈਂ ਅਨੇਕਾਂ ਢੰਗ (ਆਪਣੇ ਸਾਹਮਣੇ) ਰੱਖ ਕੇ ਬੜਾ ਵਿਚਾਰਦਾ ਹਾਂ (ਕਿ ਕਿਸ ਢੰਗ ਨਾਲ ਇਸ ਨੂੰ ਵਿਕਾਰਾਂ ਤੋਂ ਬਚਾਇਆ ਜਾਏ। ਅਖ਼ੀਰ ਤੇ ਇਹੀ ਸਮਝ ਆਉਂਦੀ ਹੈ ਕਿ) ਗੁਰਮੁਖਾਂ ਦੀ ਸੰਗਤਿ ਵਿਚ (ਹੀ) ਇਸ ਮਨ ਨੂੰ (ਵਿਕਾਰਾਂ ਤੋਂ) ਮੈਂ ਬਚਾ ਸਕਦਾ ਹਾਂ ॥੨॥ ਹੇ ਭਾਈ! ਕਿਸੇ ਮਤਿ, ਕਿਸੇ ਅਕਲ, ਕਿਸੇ ਧਿਆਨ, ਕਿਸੇ ਭੀ ਚਤੁਰਾਈ ਨਾਲ ਪਰਮਾਤਮਾ ਨਹੀਂ ਮਿਲ ਸਕਦਾ। ਜਦੋਂ ਉਹ ਪ੍ਰਭੂ ਆਪ ਹੀ ਜੀਵ ਨੂੰ ਮਿਲਾਂਦਾ ਹੈ ਤਦੋਂ ਹੀ ਉਸ ਨੂੰ ਮਿਲ ਸਕੀਦਾ ਹੈ ॥੩॥ (ਦਰਸਨ ਦੀ ਬਰਕਤਿ ਨਾਲ) ਜਿਸ ਦੀਆਂ ਅੱਖਾਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਈਆਂ ਹਨ, ਨਾਨਕ ਆਖਦਾ ਹੈ- ਉਸ ਮਨੁੱਖ ਦਾ ਜਗਤ ਵਿਚ ਆਉਣਾ ਮੁਬਾਰਿਕ ਹੈ, ਜਿਸ ਨੇ ਪਰਮਾਤਮਾ ਦਾ ਦਰਸਨ ਕਰ ਲਿਆ ਹੈ ॥੪॥੪॥੯॥

Check Also

ਸੰਤਾਂ ਦੇ ਬਚਨ ਸੁਣਨ ਕੱਪੜੇ ਧੋਦੇ ਸਮੇਂ ਇਹ ਜਾਪ ਕਰਦੇ ਜਾਉ

ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। …