Home / ਸਿੱਖੀ ਖਬਰਾਂ / ਸੰਤਾਂ ਦੇ ਬਚਨ ਖਾਲੀ ਨਹੀਂ ਜਾਦੇ ਲਿਖ ਲਵੋ

ਸੰਤਾਂ ਦੇ ਬਚਨ ਖਾਲੀ ਨਹੀਂ ਜਾਦੇ ਲਿਖ ਲਵੋ

ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ।

ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।੧।ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ।ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧।

Check Also

2026 ਦੇ ਜਨਵਰੀ ਤੇ ਫਰਵਰੀ ਦੀ ਵੱਡੀ ਭਵਿੱਖਬਾਣੀ

ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ …