Home / ਸਿੱਖੀ ਖਬਰਾਂ / ਸਭ ਤੋਂ ਵੱਡੀ ਭਵਿੱਖਬਾਣੀ ਜਿਵੇਂ ਇੰਨੀ ਜਲਦੀ ਬੀਤ ਗਿਆ 2025

ਸਭ ਤੋਂ ਵੱਡੀ ਭਵਿੱਖਬਾਣੀ ਜਿਵੇਂ ਇੰਨੀ ਜਲਦੀ ਬੀਤ ਗਿਆ 2025

ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ।ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧।


(ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ।

Check Also

ਦਸੰਬਰ ਮਹੀਨੇ ਚ ਘਰ ਵਿਚ ਜੋਤ ਜਗਾਉਣ ਦੇ ਲਾਭ

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਸ ਮਨੁੱਖਾ ਜਨਮ ਵਿਚ (ਵਿਕਾਰਾਂ ਤੋਂ) ਬਚਾ ਸਕਣ ਵਾਲੇ ਪਰਮਾਤਮਾ …