Home / ਸਿੱਖੀ ਖਬਰਾਂ / ਸੰਤਾਂ ਦੇ ਬਚਨ ਮੰਨਕੇ 2026 ਤੋ ਪਹਿਲਾਂ ਰਸੋਈ ਚ ਇਹ 3 ਚੀਜਾਂ

ਸੰਤਾਂ ਦੇ ਬਚਨ ਮੰਨਕੇ 2026 ਤੋ ਪਹਿਲਾਂ ਰਸੋਈ ਚ ਇਹ 3 ਚੀਜਾਂ

ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ।੧।ਰਹਾਉ।ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ) ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ।੧।

ਹੇ ਨਾਨਕ! ਆਖ-ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ।੨।੧।੨੭।

ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।

ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।

Check Also

2025 ਚ ਕੁਝ ਨਹੀਂ ਹੋਇਆ ਹੁਣ ਤਿਆਰ ਰਹੋ!

ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।ਹੇ …