Home / ਪੰਜਾਬੀ ਖਬਰਾਂ / ਪੰਜਾਬ ‘ਚ 21 ਦਸੰਬਰ ਤੱਕ Alert ਜਾਰੀ!

ਪੰਜਾਬ ‘ਚ 21 ਦਸੰਬਰ ਤੱਕ Alert ਜਾਰੀ!

ਪੰਜਾਬ ਵਿਚ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਪਹਾੜਾਂ ਵੱਲੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਕ ਪਾਸੇ ਜਿੱਥੇ ਰਾਤ ਦੇ ਤਾਪਮਾਨ ਵਿੱਚ 0.1 ਡਿਗਰੀ ਤੱਕ ਦੀ ਕਮੀ ਆਈ ਹੈ, ਹਾਲਾਂਕਿ ਇਹ ਅਜੇ ਵੀ ਆਮ ਤੋਂ ਉੱਪਰ ਬਣਿਆ ਹੋਇਆ ਹੈ। ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਲਈ ਵੱਡੀ ਭਵਿੱਖਬਾਣੀ ਕੀਤੀ ਗਈ ਹੈ।

ਅਗਲੇ ਚਾਰ ਦਿਨਾਂ ਲਈ ਮੌਸਮ ਵਿਭਾਗ ਨੇ ਪੰਜਾਬ ਵਿਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ 17 ਤੋਂ 20 ਦਸੰਬਰ ਤੱਕ ਸੰਘਣੇ ਕੋਹਰੇ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਰਿਸ਼ ਨੂੰ ਲੈ ਕੇ ਮੌਸਮ ਵਿਭਾਗ ਨੇ ਸੰਕੇਤ ਜਾਰੀ ਕੀਤੇ ਹਨ। 20 ਅਤੇ 21 ਨੂੰ ਦਸੰਬਰ ਨੂੰ ਪੰਜਾਬ ਵਿਚ ਕੁਝ ਥਾਵਾਂ ‘ਤੇ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਕੱਲ੍ਹ ਧੁੰਦ ਕਾਰਨ ਫਰੀਦਕੋਟ ਅਤੇ ਬਠਿੰਡਾ ਵਿੱਚ ਵਿਜ਼ੀਬਿਲਟੀ ਸਿਰਫ਼ 20 ਤੋਂ 40 ਮੀਟਰ ਦਰਜ ਕੀਤੀ ਗਈ।

ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ ਬੀਤੇ ਦਿਨ 0.1 ਡਿਗਰੀ ਦੀ ਹਲਕੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਨਾਲੋਂ 2.7 ਡਿਗਰੀ ਵੱਧ ਹੈ। ਸੂਬੇ ‘ਚ ਸਭ ਤੋਂ ਘੱਟ ਤਾਪਮਾਨ 6.6 ਡਿਗਰੀ ਹੁਸ਼ਿਆਰਪੁਰ ‘ਚ ਦਰਜ ਕੀਤਾ ਗਿਆ। ਸਭ ਤੋਂ ਘੱਟ ਤਾਪਮਾਨ ਆਦਮਪੁਰ ਵਿੱਚ 4.8 ਡਿਗਰੀ ਦਰਜ ਕੀਤਾ ਗਿਆ। ਅੱਜ ਰਾਤ ਤੋਂ ਇਕ ਵੈਸਟਨ ਡਿਸਟਰਬਨ ਵੀ ਸਰਗਰਮ ਹੋ ਰਿਹਾ ਹੈ।


ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਾਰਨ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਬਠਿੰਡਾ, ਮਕਤਸਰ ਸਾਹਿਬ, ਮਾਨਸਾ, ਬਰਨਾਲਾ, ਸੰਗਰੂਰ, ਤਰਨਤਾਰਨ ਵਿਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਯੈਲੋ ਤੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਲੋੜ ਹੈ।

Check Also

ਮੌਸਮ ਵਿਭਾਗ ਦੀ ਚਿਤਾਵਨੀ

ਪੰਜਾਬ ਵਿਚ ਹੱਡ ਚੀਰਵੀਂ ਠੰਡ ਪੈਣੀ ਸ਼ੁਰੂ ਹੋ ਗਈ ਹੈ। ਲਗਾਤਾਰ ਸੀਤ ਲਹਿਰ ਦਾ ਕਹਿਰ …