Home / ਸਿੱਖੀ ਖਬਰਾਂ / ਨਵੇ ਸਾਲ ਚ ਸੰਤਾਂ ਦੇ ਬਚਨ ਮੰਨਕੇ ਇਹ ਵਿਧੀ ਵਰਤ ਕੇ ਦੇਖੋ

ਨਵੇ ਸਾਲ ਚ ਸੰਤਾਂ ਦੇ ਬਚਨ ਮੰਨਕੇ ਇਹ ਵਿਧੀ ਵਰਤ ਕੇ ਦੇਖੋ

ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ। ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ। ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ ॥੧॥ ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ। (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ ਰਹਾਉ॥

(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।

(ਜਿਸ ਇਸਤ੍ਰੀ ਦਾ) ਪਤੀ ਪਰਦੇਸ ਵਿਚ ਗਿਆ ਹੁੰਦਾ ਹੈ, (ਉਸ ਦੀ) ਸੇਜ (ਪਤੀ ਤੋਂ ਬਿਨਾ) ਸੁੰਞੀ ਹੁੰਦੀ ਹੈ, (ਉਸ ਦੀਆਂ) ਅੱਖਾਂ ਵਿਚ ਨੀਂਦ ਨਹੀਂ ਆਉਂਦੀ ॥੧॥ (ਪਤੀ ਤੋਂ ਵਿਛੁੜ ਕੇ ਘਬਰਾਈ ਹੋਈ ਉਹ ਆਖਦੀ ਹੈ-) ਹੇ ਮਾਂ! ਹੁਣ ਤਾਂ (ਪਤੀ ਵਲੋਂ) ਕੋਈ ਸਨੇਹਾ ਭੀ ਨਹੀਂ ਆਉਂਦਾ। (ਪਹਿਲਾਂ ਜਦੋਂ ਕਦੇ ਘਰੋਂ ਜਾ ਕੇ ਪਤੀ) ਇਕ ਕੋਹ ਪੈਂਡਾ ਹੀ ਕਰਦਾ ਸੀ ਤਦੋਂ (ਉਸ ਦੀਆਂ) ਚਾਰ ਚਿੱਠੀਆਂ ਆ ਜਾਂਦੀਆਂ ਸਨ ਰਹਾਉ॥ ਹੇ ਮਾਂ! ਮੈਨੂੰ ਭੀ ਇਹ ਸੋਹਣਾ ਪਿਆਰਾ ਲਾਲ (ਪ੍ਰਭੂ) ਕਿਵੇਂ ਭੁੱਲ ਸਕਦਾ ਹੈ? ਇਹ ਤਾਂ ਸਾਰੇ ਗੁਣਾਂ ਦਾ ਮਾਲਕ ਹੈ, ਸਾਰੇ ਸੁਖ ਦੇਣ ਵਾਲਾ ਹੈ। ਮੈਂ ਭੀ (ਵਿਛੁੜੀ ਨਾਰ ਵਾਂਗ) ਕੋਠੇ ਉੱਤੇ ਚੜ੍ਹ ਕੇ (ਪਤ

Check Also

ਸੰਤਾਂ ਨੇ ਦੱਸੇ ਬੁਰੇ ਸ਼ਗਨ ਨੇ ਇਹ ਚੀਜ਼ਾ

ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ …