Home / ਸਿੱਖੀ ਖਬਰਾਂ / ਇਨ੍ਹਾਂ 2 ਚੀਜ਼ਾਂ ਦਾ ਸੇਵਨ ਕਰਦੇ ਹੋ ਤਾਂ ਕਦੀ ਫਲ ਨਹੀਂ ਮਿਲੇਗਾ

ਇਨ੍ਹਾਂ 2 ਚੀਜ਼ਾਂ ਦਾ ਸੇਵਨ ਕਰਦੇ ਹੋ ਤਾਂ ਕਦੀ ਫਲ ਨਹੀਂ ਮਿਲੇਗਾ

(ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧।

(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ।
(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀ

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ)। ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ

Check Also

ਭਾਈ ਸੰਗਤ ਦੀ ਪੀੜੀ ਤੋ ਸੁਣੋ ਸੱਚ

ਕਈ ਵਾਰ ਇਤਿਹਾਸ ਨੂੰ ਠੀਕ ਢੰਗ ਨਾਲ ਨਾ ਲਿਖਣ ਵਾਲੇ ਕੁੱਝ ਗੱਲਾਂ ਗਲਤ ਲਿਖ ਜਾਂਦੇ …