Home / ਸਿੱਖੀ ਖਬਰਾਂ / ਰਾੜਾ ਸਾਹਿਬ ਵਾਲੇ ਸੰਤਾਂ ਦੇ ਬਚਨ

ਰਾੜਾ ਸਾਹਿਬ ਵਾਲੇ ਸੰਤਾਂ ਦੇ ਬਚਨ

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।

ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।

ਹੇ ਭਾਈ! ਹੁਣ ਮੈਂ ਕੇਹੜਾ ਜਤਨ ਕਰਾਂ ਜਿਸ ਤਰ੍ਹਾਂ (ਮੇਰੇ) ਮਨ ਦਾ ਸਹਮ ਮੁੱਕ ਜਾਏ, ਅਤੇ, ਮੈਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਵਾਂ।੧।ਰਹਾਉ।ਹੇ ਭਾਈ! ਮਨੁੱਖਾ ਜਨਮ ਪ੍ਰਾਪਤ ਕਰ ਕੇ ਮੈਂ ਕੋਈ ਭਲਾਈ ਨਹੀਂ ਕੀਤੀ, ਇਸ ਵਾਸਤੇ ਮੈਂ ਬਹੁਤ ਡਰਦਾ ਰਹਿੰਦਾ ਹਾਂ। ਮੈਂ (ਆਪਣੀ) ਜਿੰਦ ਵਿਚ (ਹਰ ਵੇਲੇ) ਇਹੀ ਚਿੰਤਾ ਕਰਦਾ ਰਹਿੰਦਾ ਹਾਂ ਕਿ ਮੈਂ ਆਪਣੇ ਮਨ ਨਾਲ, ਬਚਨ ਨਾਲ, ਕਰਮ ਨਾਲ (ਕਦੇ ਭੀ) ਪਰਮਾਤਮਾ ਦੇ ਗੁਣ ਨਹੀਂ ਗਾਂਦਾ ਰਿਹਾ।੧।

Check Also

ਔਰਤਾਂ ਰਸੋਈ ਚ ਇਹ ਚੀਜ਼ਾ ਲਿਆ ਕੇ ਰੱਖ ਲੈਣ

ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। …