Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਮੌਸਮ ਵਿਭਾਗ ਦੀ ਵੱਡੀ ਚਿਤਾਵਨੀ

ਮੌਸਮ ਵਿਭਾਗ ਦੀ ਵੱਡੀ ਚਿਤਾਵਨੀ

ਪੰਜਾਬ ਵਿੱਚ ਸਰਦੀ ਨੇ ਆਪਣਾ ਤੇਜ਼ ਅਸਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਹਾੜਾਂ ‘ਤੇ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਕਹਿਰ ਦੀ ਠੰਡ ਦਾ ਅਸਰ ਨਜ਼ਰ ਆ ਰਿਹਾ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ ਲਈ ਜ਼ਿਲ੍ਹਾਵਾਰ ਮੌਸਮੀ ਚੇਤਾਵਨੀ ਜਾਰੀ ਕੀਤੀ ਹੈ। ਇਹ ਚੇਤਾਵਨੀ 5 ਜਨਵਰੀ ਤੋਂ 8 ਜਨਵਰੀ ਤੱਕ ਲਈ ਲਾਗੂ ਰਹੇਗੀ।

ਭਾਰਤੀ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅਗਲੇ ਪੰਜ ਦਿਨਾਂ ਦੌਰਾਨ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਕਈ ਇਲਾਕਿਆਂ ਵਿੱਚ ਸੀਤ ਲਹਿਰ ਜਾਂ ਕੋਲਡ ਡੇਅ ਦੀ ਸਥਿਤੀ ਵੀ ਬਣੀ ਰਹਿ ਸਕਦੀ ਹੈ ਯਾਨੀ ਕਿ ਸਾਰੇ ਦਿਨ ਧੁੰਦ ਹੀ ਛਾਈ ਰਹੇਗੀ। ਜਿਸ ਕਾਰਨ ਲੋਕਾਂ ਨੂੰ ਖਾਸ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।


5 ਅਤੇ 6 ਜਨਵਰੀ ਨੂੰ ਸੀਤ ਲਹਿਰ ਚੱਲਣ ਦੀ ਸੰਭਾਵਨਾ ਬਣੀ ਹੋਈ ਹੈ। ਉੱਥੇ ਹੀ 7 ਜਨਵਰੀ ਨੂੰ ਕੁਝ ਜ਼ਿਲ੍ਹਿਆਂ ਵਿੱਚ ਧੁੰਦ ਦੀ ਤੀਬਰਤਾ ਕੁਝ ਹੱਦ ਤੱਕ ਘਟ ਸਕਦੀ ਹੈ, ਪਰ ਹਾਲਾਤ ਫਿਰ ਵੀ ਸਾਵਧਾਨੀ ਯੋਗ ਰਹਿਣਗੇ। 8 ਜਨਵਰੀ ਤੱਕ ਪੰਜਾਬ ਦੇ ਵੱਡੇ ਹਿੱਸੇ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸਦਾ ਮਤਲਬ ਹੈ ਕਿ ਸੰਘਣੀ ਧੁੰਦ, ਤੇਜ਼ ਹਵਾਵਾਂ, ਸੀਤ ਲਹਿਰ ਦੇ ਨਾਲ ਕੜਾਕੇ ਦੀ ਠੰਡ ਪਵੇਗੀ। ਲੋਕਾਂ ਨੂੰ ਮੌਸਮ ਬਾਰੇ ਤਾਜ਼ਾ ਜਾਣਕਾਰੀ ਲੈਂਦੇ ਰਹਿਣ ਅਤੇ ਲੋੜੀਂਦੀ ਤਿਆਰੀ ਕਰਕੇ ਰੱਖਣੀ ਚਾਹੀਦੀ ਹੈ।

Check Also

ਠੰਢ ਧੁੰਦ ਕਾਰਨ ਛੁੱਟੀਆਂ 17 ਜਨਵਰੀ ਤੱਕ ਵਧਾਈਆਂ

ਮੌਸਮ ਵਿਭਾਗ ਵੱਲੋਂ ਚੰਡੀਗੜ੍ਹ ਅਤੇ ਪੰਜਾਬ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। 15 ਜਨਵਰੀ …