Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਠੰਢ ਧੁੰਦ ਕਾਰਨ ਛੁੱਟੀਆਂ 17 ਜਨਵਰੀ ਤੱਕ ਵਧਾਈਆਂ

ਠੰਢ ਧੁੰਦ ਕਾਰਨ ਛੁੱਟੀਆਂ 17 ਜਨਵਰੀ ਤੱਕ ਵਧਾਈਆਂ

ਮੌਸਮ ਵਿਭਾਗ ਵੱਲੋਂ ਚੰਡੀਗੜ੍ਹ ਅਤੇ ਪੰਜਾਬ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। 15 ਜਨਵਰੀ ਤੱਕ ਸੀਤ ਲਹਿਰ ਤੋਂ ਰਾਹਤ ਨਹੀਂ ਮਿਲੇਗੀ। ਠੰਢ ਕਾਰਨ ਬਠਿੰਡਾ ਵਿਚ ਘੱਟ ਤੋਂ ਘੱਟ ਤਾਪਮਾਨ 0.6 ਡਿਗਰੀ ਸੈਲਸੀਅਸ ਪੁੱਜ ਗਿਆ ਹੈ ਜੋ ਸ਼ਿਮਲਾ ਨਾਲੋਂ ਵੀ ਠੰਢਾ ਹੈ।

ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਵੀ ਲੋਕਾਂ ਨੂੰ ਠੰਢ ਤੋਂ ਬਚਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ 17 ਤੇ 18 ਜਨਵਰੀ ਨੂੰ ਕਈ ਥਾਵਾਂ ਉਤੇ ਮੀਂਹ ਪੈ ਸਕਦਾ ਹੈ।ਇਧਰ, ਚੰਡੀਗੜ੍ਹ ਵਿੱਚ ਠੰਢ ਅਤੇ ਧੁੰਦ ਕਾਰਨ ਛੁੱਟੀਆਂ 17 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। 18 ਜਨਵਰੀ ਨੂੰ ਐਤਵਾਰ ਹੈ, ਇਸ ਲਈ ਸਕੂਲ 19 ਜਨਵਰੀ ਨੂੰ ਖੁੱਲ੍ਹਣਗੇ।

ਕੜਾਕੇ ਦੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਨਵੇਂ ਹੁਕਮਾਂ ਅਨੁਸਾਰ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਹੁਣ 17 ਜਨਵਰੀ ਤੱਕ ਬੰਦ ਰਹਿਣਗੇ।ਦੱਸਣਯੋਗ ਹੈ ਕਿ 18 ਜਨਵਰੀ ਨੂੰ ਐਤਵਾਰ ਹੋਣ ਕਾਰਨ ਸਕੂਲਾਂ ਵਿੱਚ ਪੜ੍ਹਾਈ 19 ਜਨਵਰੀ ਤੋਂ ਮੁੜ ਸ਼ੁਰੂ ਹੋਵੇਗੀ। ਪ੍ਰਸ਼ਾਸਨ ਨੇ ਇਹ ਫ਼ੈਸਲਾ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਹੈ, ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਠੰਢ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਉਧਰ ਪੰਜਾਬ ਵਿੱਚ ਪਹਿਲਾਂ ਹੀ ਅੱਜ ਤੱਕ ਲਈ ਸਕੂਲਾਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਮੌਸਮ ਦੀ ਸਥਿਤੀ ਨੂੰ ਵੇਖਦਿਆਂ ਆਉਣ ਵਾਲੇ ਦਿਨਾਂ ਵਿੱਚ ਹੋਰ ਫ਼ੈਸਲੇ ਵੀ ਲਏ ਜਾ ਸਕਦੇ ਹਨ। ਮਾਪਿਆਂ ਅਤੇ ਵਿਦਿਆਰਥੀਆਂ ਨੂੰ ਅਧਿਕਾਰਕ ਹੁਕਮਾਂ ’ਤੇ ਧਿਆਨ ਦੇਣ ਦੀ ਅਪੀਲ ਕੀਤੀ ਗਈ ਹੈ।

Check Also

ਮੌਸਮ ਵਿਭਾਗ ਦੀ ਵੱਡੀ ਚਿਤਾਵਨੀ

ਪੰਜਾਬ ਵਿੱਚ ਸਰਦੀ ਨੇ ਆਪਣਾ ਤੇਜ਼ ਅਸਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਹਾੜਾਂ ‘ਤੇ ਹੋ …