Home / ਪੰਜਾਬੀ ਖਬਰਾਂ / ਪੰਜਾਬ ਵਿਚ ਠੰਢ ਦਾ ਰੈੱਡ ਅਲਰਟ

ਪੰਜਾਬ ਵਿਚ ਠੰਢ ਦਾ ਰੈੱਡ ਅਲਰਟ

ਪੰਜਾਬ ਵਿਚ ਲੋਹੜੀ ਮੌਕੇ ਠੰਢ ਦਾ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸੀਜ਼ਨ ਵਿਚ ਪਹਿਲੀ ਵਾਰ ਮੌਸਮ ਵਿਭਾਗ ਨੇ ਅਜਿਹਾ ਅਲਰਟ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ 15 ਜਨਵਰੀ ਤੱਕ ਸੀਤ ਲਹਿਰ ਤੋਂ ਰਾਹਤ ਨਹੀਂ ਮਿਲੇਗੀ। ਠੰਢ ਕਾਰਨ ਬਠਿੰਡਾ ਵਿਚ ਘੱਟ ਤੋਂ ਘੱਟ ਤਾਪਮਾਨ 0.6 ਡਿਗਰੀ ਸੈਲਸੀਅਸ ਪੁੱਜ ਗਿਆ ਹੈ ਜੋ ਸ਼ਿਮਲਾ ਨਾਲੋਂ ਵੀ ਠੰਢਾ ਹੈ।

ਇਸ ਠੰਢ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਵੀ ਲੋਕਾਂ ਨੂੰ ਠੰਢ ਤੋਂ ਬਚਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ 17 ਤੇ 18 ਜਨਵਰੀ ਨੂੰ ਕਈ ਥਾਵਾਂ ਉਤੇ ਮੀਂਹ ਪੈ ਸਕਦਾ ਹੈ। ਇਹ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਜਾਬ, ਚੰਡੀਗੜ੍ਹ ਦੇ ਸਕੂਲਾਂ ਵਿਚ ਅੱਜ ਛੁੱਟੀਆਂ ਵਧਾਉਣ ਦੇ ਹੁਕਮ ਜਾਰੀ ਹੋ ਸਕਦੇ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦਿਆਂ ਸੂਬੇ ਦੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਸੀ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਅਤੇ ਸਕੂਲ ਸਟਾਫ਼ ਦੀ ਸਿਹਤ ਤੇ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਰਾਜ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਸੀ।

ਉੱਤਰੀ ਭਾਰਤ ਵਿੱਚ ਭਾਰੀ ਠੰਢ ਅਤੇ ਸੀਤ ਲਹਿਰ ਨੇ ਜਨਜੀਵਨ ਨੂੰ ਠੱਪ ਕਰ ਦਿੱਤਾ ਹੈ। ਸੰਘਣੀ ਧੁੰਦ, ਜ਼ੀਰੋ ਵਿਸਿਬਿਲਿਟੀ ਅਤੇ ਡਿੱਗਦਾ ਤਾਪਮਾਨ ਬੱਚਿਆਂ ਦੀ ਸਿਹਤ ਲਈ ਖ਼ਤਰਨਾਕ ਬਣ ਗਿਆ ਹੈ, ਜਿਸ ਕਾਰਨ ਕਈ ਰਾਜਾਂ ਵਿੱਚ ਸਕੂਲ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਪੰਜਾਬ, ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ ਅਤੇ ਦਿੱਲੀ-ਐਨਸੀਆਰ ਦੇ ਕਈ ਜ਼ਿਲ੍ਹਿਆਂ ਵਿੱਚ,

ਨਰਸਰੀ ਤੋਂ 12ਵੀਂ ਜਮਾਤ ਤੱਕ ਦੇ ਸਕੂਲ ਜਾਂ ਤਾਂ ਬੰਦ ਕਰ ਦਿੱਤੇ ਗਏ ਹਨ ਜਾਂ ਉਨ੍ਹਾਂ ਦੇ ਸਮੇਂ ਬਦਲ ਦਿੱਤੇ ਗਏ ਹਨ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿੱਚ ਠੰਢ ਦੀ ਲਹਿਰ ਅਤੇ ਸੰਘਣੀ ਧੁੰਦ ਲਈ ਪੀਲਾ ਅਲਰਟ ਜਾਰੀ ਕੀਤਾ ਹੈ। 15 ਜਨਵਰੀ ਤੋਂ ਬਾਅਦ ਹੀ ਠੰਢ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।
ਸਰਕਾਰ ਨੇ ਪਹਿਲਾਂ ਵੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦਿਆਂ ਸਕੂਲਾਂ ਦੀਆਂ ਛੁੱਟੀਆਂ ਮੁੜ ਵਧਾਉਣ ਦਾ ਫੈਸਲਾ ਕੀਤਾ ਸੀ। ਬੱ

Check Also

ਪੰਜਾਬ ‘ਚ ਕੜਾਕੇ ਦੀ ਠੰਢ ਨੇ ਠਾਰੇ ਲੋਕ

ਪੰਜਾਬ ਵਿੱਚ ਸ਼ੁੱਕਰਵਾਰ ਤੋਂ 14 ਜਨਵਰੀ ਤੱਕ ਸੀਤ ਲਹਿਰ ਅਤੇ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ …