Home / ਪੰਜਾਬੀ ਖਬਰਾਂ / ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ!

ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ!

ਪੰਜਾਬ ਦੇ ਮੌਸਮ ਸਬੰਧੀ ਨਵੀਂ ਅਪਡੇਟ ਸਾਹਮਣੇ ਆਈ ਹੈ। ਪੰਜਾਬ ਵਿਚ ਸੀਤ ਲਹਿਰ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਪਹਾੜਾਂ ਤੋਂ 8 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਰਹੀਆਂ ਠੰਡੀਆਂ, ਬਰਫ਼ੀਲੀਆਂ ਹਵਾਵਾਂ ਠੰਡ ਦੀ ਤੀਬਰਤਾ ਨੂੰ ਵਧਾ ਰਹੀਆਂ ਹਨ, ਜਿਸ ਨਾਲ ਲੋਕ ਠੰਡ ਨਾਲ ਠਿਠੁਰਨ ਲਈ ਮਜਬੂਰ ਹੋ ਰਹੇ ਹਨ। ਕੜਾਕੇ ਦੀ ਠੰਡ ਦੇ ਨਾਲ-ਨਾਲ ਸੰਘਣੀ ਧੁੰਦ ਸਰਦੀ ਦੇ ਪ੍ਰਕੋਪ ਨੂੰ ਹੋਰ ਵਧਾ ਰਹੀ ਹੈ।

ਉਥੇ ਹੀ ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 18 ਜਨਵਰੀ ਤੱਕ ਦੀ ਵੱਡੀ ਭਵਿੱਖਬਾਣੀ ਕੀਤੀ ਹੈ। 14 ਤਾਰੀਖ਼ ਦੀ ਕੀਤੀ ਗਈ ਭਵਿੱਖਭਾਣੀ ਮੁਤਾਬਕ ਪੰਜਾਬ ਵਿਚ ਅੱਜ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਰੈੱਡ ਅਲਰਟ ਅਤੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਬਠਿੰਡਾ, ਮਾਨਸਾ, ਮੋਗਾ, ਸੰਗਰੂਰ, ਬਰਨਾਲਾ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਉਥੇ ਹੀ ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ ਵਿਚ ਸੀਤ ਲਹਿਰ ਦਾ ਓਰੇਂਜ ਅਲਰਟ ਰਹੇਗਾ। ਇਥੇ 15 ਜਨਵਰੀ ਨੂੰ ਸੂਬੇ ਵਿਚ ਓਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 16, 17 ਅਤੇ 18 ਜਨਵਰੀ ਨੂੰ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਸੰਘਣੀ ਧੁੰਦ ਦਾ ਯੈਲੋ ਅਲਰਟ ਰਹੇਗਾ।

Check Also

ਪੰਜਾਬ ਵਿਚ ਠੰਢ ਦਾ ਰੈੱਡ ਅਲਰਟ

ਪੰਜਾਬ ਵਿਚ ਲੋਹੜੀ ਮੌਕੇ ਠੰਢ ਦਾ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸੀਜ਼ਨ ਵਿਚ …