ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਪੇਸ਼ ਕੀਤਾ ਗਿਆ। ਇਸ ਸਬੰਧ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਦੁਪਹਿਰ 1:30 ਵਜੇ ਮੀਡੀਆ ਨੂੰ ਸੰਬੋਧਨ ਹੋਣਗੇ।
CM Mann Peshi at Akal Takht Sahib Live : ਮੁੱਖ ਮੰਤਰੀ ਭਗਵੰਤ ਮਾਨ ਨੇ ਪੇਸ਼ੀ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਤੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦੀ ਸਰਬਉਚ ਅਦਾਲਤ ਹੈ ਤੇ ਮੈਂ ਨਿਮਾਨੇ ਸਿੱਖ ਵੱਜੋਂ ਪੇਸ਼ ਹੋਣ ਦੀ ਕੋਸ਼ਿਸ਼ ਕੀਤੀ।ਮੈਂ ਕੋਈ ਵੀ ਚੈਲੇਂਜ ਨਹੀਂ ਕੀਤਾ, ਮੈਂ ਕਦੇ ਵੀ ਅਜਿਹਾ ਸੋਚ ਨਹੀਂ ਸਕਦਾ ਕਿ ਸ੍ਰੀ ਆਕਾਲ ਤਖਤ ਸਾਹਿਬ ਨੂੰ ਚੈਲੇਂਜ ਕੀਤਾ ਜਾਵੇ। ਅਸੀਂ ਤਾਂ ਸੜਕ ‘ਤੇ ਜਾਂਦੇ ਹੋਏ, ਕਦੇ ਗੁਰੂ ਸਾਹਿਬ ਦੇਖ ਲਈਏ, ਤਾਂ ਨਤਮਸਤਕ ਹੋਈਦਾ।ਮੁੱਖ ਮੰਤਰੀ ਨੇ ਕਿਹਾ ਕਿ, ਸਿੰਘ ਸਾਹਿਬ ਨੇ ਕਿਹਾ, ਸਾਡੇ ਕੋਲ ਤੁਹਾਡਾ ਪੱਖ ਪਹੁੰਚ ਗਿਆ, ਇਸ ‘ਚ ਮੈਨੂੰ ਸੰਤੁਸ਼ਟੀ ਹੋਈ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਦੇ ਸਨਮੁਖ ਪੇਸ਼ ਹੋਣ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਸਿੱਖ ਰਹਿਤ ਮਰਯਾਦਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚਿੱਠਿਆਂ ਨਾਲ ਸਬੰਧਤ ਮਾਸਿਕ ਗੁਰਦੁਆਰਾ ਗਜ਼ਟ ਰਸਾਲੇ ਦੀ ਕਾਪੀ ਦਿੰਦੇ ਹੋਏ ਜਥੇਦਾਰ ਸਾਹਿਬਾਨ।
ਵਿਧਾਇਕ ਕੁਲਦੀਪ ਧਾਲੀਵਾਲ ਸ੍ਰੀ ਅਕਾਲ ਤਖ਼ਤ ਸਕੱਤਰੇਤ ਤੋਂ ਬਾਹਰ ਆ ਗਏ ਹਨ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਹੈ ਕਿ ਸਿਰਫ਼ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਹੀ ਅੰਦਰ ਸਨ। ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਘਟਨਾ ਦੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ ਜਾਂ ਨਹੀਂ। ਉਨ੍ਹਾਂ ਇਹ ਜ਼ਰੂਰ ਕਿਹਾ ਕਿ ਮੁੱਖ ਮੰਤਰੀ ਜੋ ਦੋ ਕਾਲੇ ਬੈਗ ਲੈ ਕੇ ਆਏ ਸਨ, ਉਨ੍ਹਾਂ ਵਿੱਚ ਜਥੇਦਾਰ ਵੱਲੋਂ ਮੰਗੇ ਗਏ ਸਬੂਤ ਸਨ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.