Home / ਪੰਜਾਬੀ ਖਬਰਾਂ / ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ

ਮਹਾਨ ਤਪਸਵੀ ਯੋਗਰਾਜ ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ 671ਵੀਂ ਜਯੰਤੀ ਦੇ ਮੌਕੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਅੰਦਰ 20 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਗੌਰਤਲਬ ਹੈ ਕਿ ਸਤਿਗੁਰੂ ਬਾਬਾ ਲਾਲ ਦਿਆਲ ਜੀ ਦੀ ਜਯੰਤੀ ਹਰ ਸਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ। ਇਸ ਸਬੰਧੀ ਸ਼ਰਧਾਲੂਆਂ ਨੇ ਹਲਕਾ ਗੁਰਦਾਸਪੁਰ ਦੇ ਰਮਨ ਬਹਿਲ ਦੀ ਅਗਵਾਈ ਹੇਠ ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਰਾਹੀਂ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਭੇਜ ਕੇ 20 ਜਨਵਰੀ ਨੂੰ ਜ਼ਿਲ੍ਹੇ ਵਿੱਚ ਛੁੱਟੀ ਘੋਸ਼ਿਤ ਕਰਨ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਹਾਲਾਂਕਿ ਦਫ਼ਤਰ ਅਤੇ ਸਕੂਲ ਬੰਦ ਰਹਿਣਗੇ, ਪਰ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਦੀਆਂ ਯੂਨੀਵਰਸਿਟੀ ਜਾਂ ਬੋਰਡ ਦੀਆਂ ਪ੍ਰੀਖਿਆਵਾਂ ਪਹਿਲਾਂ ਤੋਂ ਨਿਰਧਾਰਿਤ ਹਨ, ਉਹ ਆਮ ਵਾਂਗ ਹੀ ਹੋਣਗੀਆਂ। ਪ੍ਰੀਖਿਆਵਾਂ ਦੇ ਸ਼ਡਿਊਲ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਇਸ ਦਿਨ ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਂਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਅਤੇ ਸਮੂਹ ਵਿਦਿਅਕ ਅਦਾਰੇ (ਸਕੂਲ ਅਤੇ ਕਾਲਜ) ਛੁੱਟੀ ਕਾਰਨ ਬੰਦ ਰਹਿਣਗੇ। ਪ੍ਰਸ਼ਾਸਨ ਨੇ ਇਹ ਫੈਸਲਾ ਸ਼ਰਧਾਲੂਆਂ ਦੀਆਂ ਭਾਵਨਾਵਾਂ ਅਤੇ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਨੂੰ ਮੁੱਖ ਰੱਖਦਿਆਂ ਲਿਆ ਹੈ।

ਹਾਲਾਂਕਿ ਦਫ਼ਤਰ ਅਤੇ ਸਕੂਲ ਬੰਦ ਰਹਿਣਗੇ, ਪਰ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਦੀਆਂ ਯੂਨੀਵਰਸਿਟੀ ਜਾਂ ਬੋਰਡ ਦੀਆਂ ਪ੍ਰੀਖਿਆਵਾਂ ਪਹਿਲਾਂ ਤੋਂ ਨਿਰਧਾਰਿਤ ਹਨ, ਉਹ ਆਮ ਵਾਂਗ ਹੀ ਹੋਣਗੀਆਂ। ਪ੍ਰੀਖਿਆਵਾਂ ਦੇ ਸ਼ਡਿਊਲ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

Check Also

ਪੰਜਾਬ ਚ ਕੱਲ੍ਹ ਪਵੇਗਾ ਭਾਰੀ ਮੀਂਹ

ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ। ਠੰਡ …