Home / ਪੰਜਾਬੀ ਖਬਰਾਂ / ਡੋਡਾ ਹਾਦਸੇ ‘ਚ ਸ਼ਹੀਦ ਹੋਇਆ ਪੰਜਾਬ ਦਾ ਪੁੱਤ

ਡੋਡਾ ਹਾਦਸੇ ‘ਚ ਸ਼ਹੀਦ ਹੋਇਆ ਪੰਜਾਬ ਦਾ ਪੁੱਤ

ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਭਾਰਤੀ ਫੌਜ ਦੇ 10 ਜਵਾਨ ਸ਼ਹੀਦ ਹੋ ਗਏ ਹਨ। ਇਹ ਹਾਦਸਾ ਭਦਰਵਾਹ-ਚੰਬਾ ਅੰਤਰਰਾਜੀ ਸੜਕ ‘ਤੇ ਖੰਨੀ ਟੌਪ ਦੇ ਨੇੜੇ ਉਸ ਸਮੇਂ ਵਾਪਰਿਆ ਜਦੋਂ ਫੌਜ ਦਾ ਇੱਕ ਬੁਲੇਟਪਰੂਫ ਵਾਹਨ ਬੇਕਾਬੂ ਹੋ ਕੇ 200 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗਿਆ।

ਪੰਜਾਬ ਦਾ ਜਵਾਨ ਵੀ ਹੋਇਆ ਸ਼ਹੀਦ——–ਇਸ ਹਾਦਸੇ ‘ਚ ਸ਼ਹੀਦ ਹੋਣ ਵਾਲੇ ਜਵਾਨਾਂ ਵਿੱਚ ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਚਨੌਲੀ ਦਾ ਨੌਜਵਾਨ ਜੋਬਨਜੀਤ ਸਿੰਘ ਵੀ ਸ਼ਾਮਲ ਹੈ। ਜੋਬਨਜੀਤ ਸਿੰਘ ਦੀ ਸ਼ਹਾਦਤ ਦੀ ਖ਼ਬਰ ਮਿਲਦੇ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਬਹੁਤ ਹੀ ਦੁਖਦਾਈ ਖਬਰ ਇਹ ਹੈ ਕਿ ਜੋਬਨਜੀਤ ਸਿੰਘ ਦਾ 1 ਮਾਰਚ ਨੂੰ ਵਿਆਹ ਤੈਅ ਸੀ।

ਕਿਵੇਂ ਵਾਪਰਿਆ ਇਹ ਹਾਦਸਾ——-ਅਧਿਕਾਰੀਆਂ ਅਨੁਸਾਰ ਫੌਜ ਦੇ ਇਸ ਵਾਹਨ ਵਿੱਚ ਕੁੱਲ 17 ਸੈਨਿਕ ਸਵਾਰ ਸਨ ਅਤੇ ਇਹ ਵਾਹਨ ਜਵਾਨਾਂ ਨੂੰ ਲੈ ਕੇ ਇੱਕ ਉੱਚਾਈ ਵਾਲੀ ਚੌਕੀ ਵੱਲ ਜਾ ਰਿਹਾ ਸੀ। ਰਸਤੇ ਵਿੱਚ ਡਰਾਈਵਰ ਨੇ ਗੱਡੀ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਗੱਡੀ ਖੱਡ ਵਿੱਚ ਜਾ ਡਿੱਗੀ। ਹਾਦਸੇ ਤੋਂ ਤੁਰੰਤ ਬਾਅਦ ਫੌਜ ਅਤੇ ਪੁਲਸ ਨੇ ਸਾਂਝਾ ਬਚਾਅ ਅਪਰੇਸ਼ਨ ਚਲਾਇਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨ੍ਹਾ ਨੇ ਇਸ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

Check Also

ਪੰਜਾਬ ‘ਚ 22 ਤੇ 23 ਤਰੀਖ਼ ਨੂੰ ਝੱਖੜ-ਤੂਫ਼ਾਨ

ਪੰਜਾਬ ‘ਚ ਅਗਲੇ ਕੁਝ ਦਿਨਾਂ ਤੱਕ ਬਹੁਤ ਸੰਘਣੀ ਧੁੰਦ ਲੋਕਾਂ ਦੀ ਮੁਸ਼ਕਲ ਵਧਾ ਸਕਦੀ ਹੈ। …