Home / ਪੰਜਾਬੀ ਖਬਰਾਂ / ਭਾਰੀ ਮੀਂਹ ਅਤੇ ਗੜ੍ਹੇਮਾਰੀ ਦਾ ਅਲਰਟ

ਭਾਰੀ ਮੀਂਹ ਅਤੇ ਗੜ੍ਹੇਮਾਰੀ ਦਾ ਅਲਰਟ

ਪੰਜਾਬ ਅਤੇ ਹਰਿਆਣਾ ਵਿਚ ਬਸੰਤ ਪੰਚਮੀ ਵਾਲੇ ਦਿਨ ਮੌਸਮ ਦਾ ਮਿਜ਼ਾਜ ਮੁੜ ਬਦਲ ਗਿਆ ਹੈ। ਅੱਧੀ ਰਾਤ ਤੋਂ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈ ਰਿਹਾ ਹੈ। ਕਈ ਥਾਈਂ ਰੁੱਖ ਜੜ੍ਹੋਂ ਉੱਖੜ ਗਏ ਜਿਸ ਨਾਲ ਕਈ ਵਾਹਨਾਂ ਨੂੰ ਨੁਕਸਾਨ ਪੁੱਜਾ ਤੇ ਆਵਾਜਾਈ ਵਿਚ ਵੀ ਅੜਿੱਕਾ ਪਿਆ। ਕਈ ਥਾਈਂ ਬਿਜਲੀ ਦੇ ਖੰਭੇ ਨੁਕਸਾਨੇ ਜਾਣ ਦੀਆਂ ਵੀ ਰਿਪੋਰਟਾਂ ਹਨ ਜਿਸ ਨਾਲ ਬਿਜਲੀ ਸਪਲਾਈ ਪ੍ਰਭਾਵਿਤ ਹੋਈ।


ਅੱਜ ਰਾਤ ਅਤੇ ਕੱਲ੍ਹ ਦੁਪਹਿਰ ਤੱਕ ਮੌਸਮ ਇਸੇ ਤਰ੍ਹਾਂ ਰਹਿ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ ਅਚਾਨਕ ਮੌਸਮ ਬਦਲਣ ਕਾਰਨ ਤਾਪਮਾਨ ਵਿੱਚ ਵੀ ਉਤਾਰ-ਚੜ੍ਹਾਅ ਦੇਖਣ ਨੂੰ ਮਿਲ ਸਕਦਾ ਹੈ। ਕਿਸਾਨਾਂ ਅਤੇ ਆਮ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ, ਕਿਉਂਕਿ ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਫਸਲਾਂ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ।

ਦਿੱਲੀ-ਐਨਸੀਆਰ ਵਿੱਚ ਕੱਲ੍ਹ ਸ਼ਾਮ 6:30 ਵਜੇ ਦੇ ਕਰੀਬ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ। ਦਿੱਲੀ-ਐਨਸੀਆਰ ਦੇ ਕਈ ਹਿੱਸਿਆਂ ਵਿੱਚ ਗਰਜ ਅਤੇ ਮੀਂਹ ਸ਼ੁਰੂ ਹੋ ਗਿਆ ਹੈ।ਦਿੱਲੀ-ਐਨਸੀਆਰ ਲਈ ਸਭ ਤੋਂ ਵੱਡੀ ਚਿੰਤਾ ਧੂੜ ਭਰੀ ਹਨੇਰੀ ਦੀ ਸੰਭਾਵਨਾ ਹੈ। ਦਿਨ ਵੇਲੇ ਵੀ ਹਨੇਰਾ ਛਾਇਆ ਰਹਿ ਸਕਦਾ ਹੈ, ਜਿਸ ਨਾਲ ਵਸਨੀਕਾਂ ਨੂੰ ਅਸੁਵਿਧਾ ਹੋ ਸਕਦੀ ਹੈ। ਜਨਤਕ ਸੁਰੱਖਿਆ ਅਤੇ ਸਾਵਧਾਨੀ ਲਈ ਭਾਰਤ ਮੌਸਮ ਵਿਭਾਗ ਨੇ ਪਹਿਲਾਂ ਹੀ ਯੈਲੋ ਚਿਤਾਵਨੀ ਜਾਰੀ ਕਰ ਦਿੱਤੀ ਹੈ, ਤਾਂ ਜੋ ਵਸਨੀਕ ਤੂਫਾਨ ਸ਼ੁਰੂ ਹੁੰਦੇ ਹੀ ਸੁਰੱਖਿਅਤ ਥਾਵਾਂ ‘ਤੇ ਜਾ ਸਕਣ।

ਭਾਰਤੀ ਮੌਸਮ ਵਿਭਾਗ ਨੇ ਪੱਛਮੀ ਗੜਬੜੀ ਕਾਰਨ ਦਿੱਲੀ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਦਿਨ ਭਰ ਗਰਜ-ਤੂਫਾਨ ਦੇ ਨਾਲ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਹਲਕੇ ਮੀਂਹ ਦੇ ਨਾਲ ਗਰਜ, ਬਿਜਲੀ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਦੁਪਹਿਰ ਜਾਂ ਸ਼ਾਮ ਨੂੰ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।

Check Also

ਡੋਡਾ ਹਾਦਸੇ ‘ਚ ਸ਼ਹੀਦ ਹੋਇਆ ਪੰਜਾਬ ਦਾ ਪੁੱਤ

ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, …