Home / ਪੰਜਾਬੀ ਖਬਰਾਂ / 27 ਜਨਵਰੀ ਨੂੰ ਪੂਰੇ ਪੰਜਾਬ ‘ਚ ਅਲਰਟ

27 ਜਨਵਰੀ ਨੂੰ ਪੂਰੇ ਪੰਜਾਬ ‘ਚ ਅਲਰਟ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਜਾਣਕਾਰੀ ਦਿੱਤੀ ਗਈ ਹੈ। ਮੌਸਮ ਵਿਭਾਗ ਮੁਤਾਬਕ  ਅਗਲੇ ਕੁਝ ਦਿਨ ਸੂਬੇ ਦੇ ਮੌਸਮ ‘ਚ ਵੱਖ-ਵੱਖ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ। ਸੂਬੇ ਅੰਦਰ ਕਈ  ਇਲਾਕਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸੇ ਦੌਰਾਨ 26 ਤੋਂ 29 ਜਨਵਰੀ ਤੱਕ ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ‘ਚ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ 26 ਜਨਵਰੀ ਨੂੰ ਉੱਤਰੀ ਅਤੇ ਪੂਰਬੀ ਪੰਜਾਬ ਦੇ ਕੁਝ ਜ਼ਿਲ੍ਹਿਆਂ, ਜਿਵੇਂ ਕਿ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਹਕਲੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਸੁੱਕਾ ਰਹਿਣ ਦੀ ਉਮੀਦ ਹੈ।

ਉੱਥੇ ਹੀ 27 ਜਨਵਰੀ ਨੂੰ ਸੂਬੇ ਦੇ ਵੱਡੇ ਹਿੱਸੇ ਵਿੱਚ ਮੀਂਹ ਦੀ ਤੀਬਰਤਾ ਵਧਣ ਦੀ ਪੇਸ਼ਗੋਈ ਕੀਤੀ ਗਈ ਹੈ। ਇਸ ਦਿਨ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ ਦਰਮਿਆਨਾ ਮੀਂਹ ਪੈ ਸਕਦਾ ਹੈ। ਦੱਖਣ-ਪੱਛਮੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਵਰਖਾ ਦਰਜ ਹੋਣ ਦੀ ਸੰਭਾਵਨਾ ਹੈ।

28 ਜਨਵਰੀ ਨੂੰ ਮੁੜ ਉੱਤਰੀ ਅਤੇ ਪੂਰਬੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹੀ ਹਲਕੀ ਬੁੰਦਾ-ਬਾਂਦੀ ਦੀ ਪੇਸ਼ਗੋਈ ਹੈ, ਜਦਕਿ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ। 29 ਜਨਵਰੀ ਨੂੰ ਪੰਜਾਬ ਭਰ ਵਿੱਚ ਮੁੜ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ ਅਤੇ ਕਿਸੇ ਵੀ ਜ਼ਿਲ੍ਹੇ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਅਗਲੇ ਦਿਨਾਂ ਦੀ ਮੌਸਮੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀਆਂ ਗਤੀਵਿਧੀਆਂ ਦੀ ਯੋਜਨਾ ਬਣਾਉਣ, ਖ਼ਾਸ ਕਰਕੇ 27 ਜਨਵਰੀ ਨੂੰ ਸੰਭਾਵਿਤ ਵਰਖਾ ਦੇ ਮੱਦੇਨਜ਼ਰ ਸਾਵਧਾਨੀ ਵਰਤਣ।

Check Also

ਡੋਡਾ ਹਾਦਸੇ ‘ਚ ਸ਼ਹੀਦ ਹੋਇਆ ਪੰਜਾਬ ਦਾ ਪੁੱਤ

ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, …