Home / ਪੰਜਾਬੀ ਖਬਰਾਂ / ਪੰਜਾਬ ਵਿੱਚ ਸੰਘਣੀ ਧੁੰਦ ਦਾ ਅਲਰਟ

ਪੰਜਾਬ ਵਿੱਚ ਸੰਘਣੀ ਧੁੰਦ ਦਾ ਅਲਰਟ

ਪੰਜਾਬ ਵਿੱਚ ਸਰਦੀ ਦੇ ਮੌਸਮ ਦੌਰਾਨ ਧੁੰਦ ਨੇ ਇੱਕ ਵਾਰ ਫਿਰ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸਵੇਰੇ ਅਤੇ ਰਾਤ ਦੇ ਸਮੇਂ ਘੱਟ ਵਿਜ਼ੀਬਿਲਟੀ ਕਾਰਨ ਆਮ ਜਨਜੀਵਨ ਅਤੇ ਆਵਾਜਾਈ ਬਹੁਤ ਪ੍ਰਭਾਵਿਤ ਹੋ ਰਹੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਵੱਲੋਂ ਪੰਜਾਬ ਲਈ ਆਉਣ ਵਾਲੇ ਦਿਨਾਂ ਦੀ ਜ਼ਿਲ੍ਹਾਵਾਰ ਮੌਸਮੀ ਚੇਤਾਵਨੀ ਜਾਰੀ ਕੀਤੀ ਗਈ ਹੈ।

4 ਤੋਂ 7 ਫਰਵਰੀ ਤੱਕ ਸੰਘਣੀ ਧੁੰਦ ਦੀ ਸੰਭਾਵਨਾIMD ਮੁਤਾਬਕ, 4 ਫਰਵਰੀ ਤੋਂ 7 ਫਰਵਰੀ 2026 ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਸੰਘਣੀ ਅਤੇ ਕਿਤੇ-ਕਿਤੇ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਖ਼ਾਸ ਕਰਕੇ ਸਵੇਰ ਦੇ ਸਮੇਂ ਦਿੱਖ ਘੱਟ ਰਹਿ ਸਕਦੀ ਹੈ, ਜਿਸ ਨਾਲ ਸੜਕ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ।

ਮੌਸਮ ਵਿਭਾਗ ਨੇ ਦੱਸਿਆ ਹੈ ਕਿ 4 ਫਰਵਰੀ ਨੂੰ ਉੱਤਰੀ ਅਤੇ ਪੂਰਬੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਧੁੰਦ ਦੀ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਸੂਬੇ ਦੇ ਬਾਕੀ ਇਲਾਕਿਆਂ ਵਿੱਚ ਮੌਸਮ ਹੌਲੀ-ਹੌਲੀ ਸੁਧਰਨ ਦੀ ਉਮੀਦ ਜਤਾਈ ਗਈ ਹੈ।5 ਤੋਂ 7 ਫਰਵਰੀ ਤੱਕ ਰਾਹਤ ਦੀ ਉਮੀਦIMD ਅਨੁਸਾਰ, 5 ਫਰਵਰੀ ਤੋਂ 7 ਫਰਵਰੀ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਲਈ ‘ਕੋਈ ਮੌਸਮੀ ਚੇਤਾਵਨੀ ਨਹੀਂ’ ਜਾਰੀ ਕੀਤੀ ਗਈ ਹੈ। ਇਸ ਨਾਲ ਲੋਕਾਂ ਨੂੰ ਧੁੰਦ ਤੋਂ ਵੱਡੀ ਹੱਦ ਤੱਕ ਰਾਹਤ ਮਿਲ ਸਕਦੀ ਹੈ।

Check Also

ਪੰਜਾਬ ਦੇ ਇਨ੍ਹਾਂ ਥਾਵਾਂ ‘ਤੇ ਪੈ ਸਕਦੈ ਮੀਂਹ

ਪੰਜਾਬ ਦਾ ਮੌਸਮ ਤੇਜ਼ੀ ਨਾਲ ਬਦਲਦਾ ਨਜ਼ਰ ਆ ਰਿਹਾ ਹੈ। ਇੱਕ ਪਾਸੇ ਦਿਨ ਦੇ ਤਾਪਮਾਨ …