Home / ਸਿੱਖੀ ਖਬਰਾਂ / ਸੰਤਾਂ ਨੇ ਦੱਸਿਆ ਇਹ 5 ਮਹਾਨ ਦਾਨ

ਸੰਤਾਂ ਨੇ ਦੱਸਿਆ ਇਹ 5 ਮਹਾਨ ਦਾਨ

ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ।ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧।

ਹੇ ਭਾਈ! ਜਿਸ (ਮਾਇਆ) ਨੇ ਸਾਰੇ ਤ੍ਰੈ-ਗੁਣੀ ਸੰਸਾਰ ਨੂੰ ਸਾਰੇ ਚਾਰ-ਕੂਟ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ, ਜਿਸ ਨੇ ਜੱਗ ਕਰਨ ਵਾਲੇ, ਇਸ਼ਨਾਨ ਕਰਨ ਵਾਲੇ, ਤਪ ਕਰਨ ਵਾਲੇ ਸਾਰੇ ਥਾਂ ਭੰਨ ਕੇ ਰੱਖ ਦਿੱਤੇ ਹਨ, ਇਸ ਜੀਵ ਵਿਚਾਰੇ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਟਾਕਰਾ ਕਰ ਸਕੇ)? ॥੧॥ ਹੇ ਭਾਈ! ਜਦੋਂ ਮਨੁੱਖ ਨੇ ਪਰਮਾਤਮਾ ਦਾ ਪੱਲਾ ਫੜਿਆ, ਤਦੋਂ ਉਹ (ਮਾਇਆ ਦੇ ਪੰਜੇ ਵਿਚੋਂ) ਬਚ ਗਿਆ। ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ ਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ, ਤਦੋਂ ਵਿਕਾਰਾਂ ਦਾ ਰੋਗ (ਉਸ ਦੇ ਅੰਦਰੋਂ) ਮੁੱਕ ਗਿਆ ॥੧॥ ਰਹਾਉ ॥ ਹੇ ਭਾਈ! ਉਹ ਮਾਇਆ ਜਦੋਂ ਮਨੁੱਖ ਨੂੰ ਆ ਕੇ ਭਰਮਾਂਦੀ ਹੈ, ਤਦੋਂ ਨਾਹ ਉਸ ਦੀ ਆਵਾਜ਼ ਸੁਣੀਦੀ ਹੈ, ਨਾਹ ਉਹ ਮੂੰਹੋਂ ਬੋਲਦੀ ਹੈ, ਨਾਹ ਉਹ ਅੱਖੀਂ ਦਿੱਸਦੀ ਹੈ।

ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।

Check Also

ਸ਼ੁੱਕਰਵਾਰ ਨੂੰ ਇਹ 2 ਬੰਦਿਆਂ ਨਾਲ ਬੋਲਚਾਲ ਕਦੀ ਨਾ ਰੱਖੋ

ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। …