Home / ਸਿੱਖੀ ਖਬਰਾਂ / ਕਲਯੁੱਗ ਚ ਨਾਮ ਦੀ ਪਾਵਰ

ਕਲਯੁੱਗ ਚ ਨਾਮ ਦੀ ਪਾਵਰ

ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨।ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ {ਪੰਨਾ 645}

ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।

ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ {ਪੰਨਾ 647}

Check Also

ਹੰਸਾਲੀ ਵਾਲੇ ਮਹਾਰਾਜ ਦੇ ਬਚਨਾਂ ਨਾਲ ਰਸੋਲੀਆਂ ਠੀਕ ਹੋਈਆਂ

ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ …