ਪੰਜਾਬ ਦੇ ਮੌਸਮ ‘ਚ ਹਲਕਾ ਜਿਹਾ ਬਦਲਾਅ ਵੇਖਣ ਨੂੰ ਮਿਲਿਆ ਹੈ। ਪੰਜਾਬ ਅਤੇ ਚੰਡੀਗੜ੍ਹ ‘ਚ ਸ਼ਾਮ ਸਮੇਂ ਠੰਡੀਆਂ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਹਲਕੀ ਠੰਡ ਦਾ ਅਹਿਸਾਸ ਹੋਇਆ। ਉਥੇ ਹੀ ਆਉਣ ਵਾਲੇ ਦਿਨਾਂ ਨੂੰ ਲੈ ਕੇ ਪੰਜਾਬ ਦੇ ਮੌਸਮ ਸਬੰਧੀ ਆਈ. ਐੱਮ.ਡੀ. ਚੰਡੀਗੜ੍ਹ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 13 ਫਰਵਰੀ ਤੱਕ ਤਾਜ਼ਾ ਅਪਡੇਟ ਜਾਰੀ ਕੀਤੀ ਗਈ ਹੈ। ਉਥੇ ਹੀ ਬਾਰਿਸ਼ ਸਬੰਧੀ ਜਾਂ ਧੁੰਦ ਦਾ ਮੌਸਮ ਵਿਭਾਗ ਨੇ ਹੁਣ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਹਾਲਾਂਕਿ ਦਿਨ ਦੌਰਾਨ ਤੇਜ਼ ਹਵਾਵਾਂ ਚੱਲਦੀਆਂ ਰਹਿਣਗੀਆਂ। ਧੁੱਪ ਹੋਣ ਦੇ ਬਾਵਜੂਦ ਠੰਡੀ ਦਾ ਅਹਿਸਾਸ ਬਣਿਆ ਰਹੇਗਾ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਹਫ਼ਤੇ ਤੱਕ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ। ਅਗਲੇ 2 ਦਿਨਾਂ ਤੱਕ ਘੱਟ ਤੋਂ ਘੱਟ ਤਾਪਮਾਨ ‘ਚ ਕੋਈ ਖ਼ਾਸ ਬਦਲਾਅ ਨਹੀਂ ਹੋਵੇਗਾ, ਇਸ ਦੇ ਬਾਅਦ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਤੱਕ ਵੱਧ ਸਕਦਾ ਹੈ। ਇਸ ਦੇ ਨਾਲ ਹੀ ਅਗਲੇ 2 ਦਿਨਾਂ ਤੱਕ ਕੁਝ ਇਲਾਕਿਆਂ ‘ਚ ਤੇਜ਼ ਹਵਾਵਾਂ ਵੱਗਣ ਦੀ ਸੰਭਾਵਨਾ ਹੈ। ਇਥੇ ਇਹ ਵੀ ਦੱਸ ਦੇਈਏ ਕਿ ਪੰਜਾਬ ਦੇ 15 ਜ਼ਿਲ੍ਹੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ, ਰੂਪਨਗਰ, ਮੋਹਾਲੀ ਅਤੇ ਪਟਿਆਲਾ ‘ਚ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਅਗਲੇ ਦੋ ਦਿਨ ਵੀ ਇਸ ਤਰ੍ਹਾਂ ਦੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ।
ਜੇਕਰ ਗੱਲ ਕੀਤੀ ਜਾਵੇ ਪੰਜਾਬ ਦੇ ਤਾਪਮਾਨ ਦੀ ਪਿਛਲੇ 24 ਘੰਟਿਆਂ ਵਿਚ ਪੰਜਾਬ ਦੇ ਤਾਪਮਾਨ ‘ਚ 0.3 ਡਿਗਰੀ ਵਾਧਾ ਦਰਜ ਕੀਤਾ ਗਿਆ ਹੈ। ਸਾਰੇ ਜ਼ਿਲ੍ਹਿਆਂ ਦਾ ਵੱਧ ਤੋਂ ਵੱਧ ਤਾਪਮਾਨ 21.8 ਡਿਗਰੀ ਤੋਂ 25.6 ਡਿਗਰੀ ਤੱਕ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ ਵੀ 6.8 ਡਿਗਰੀ ਤੋਂ 11.2 ਡਿਗਰੀ ਤੱਕ ਪਹੁੰਚ ਗਿਆ ਹੈ ਜੋਕਿ ਆਮ ਤਾਪਮਾਨ ਤੋਂ ਥੋੜ੍ਹਾ ਉੱਚਾ ਹੈ। ਸਭ ਤੋਂ ਵੱਧ ਤਾਪਮਾਨ 25.6 ਡਿਗਰੀ ਫਰੀਦਕੋਟ ਵਿੱਚ ਦਰਜ ਕੀਤਾ ਗਿਆ ਹੈ, ਜਦਕਿ ਘੱਟ ਤੋਂ ਘੱਟ ਤਾਪਮਾਨ 6.8 ਡਿਗਰੀ ਹੁਸ਼ਿਆਰਪੁਰ ਵਿੱਚ ਦਰਜ ਕੀਤਾ ਗਿਆ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.