ਮਾਰਚ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਕਈ ਮਹੱਤਵਪੂਰਨ ਜਨਤਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਮਹੀਨੇ ਵਿਦਿਆਰਥੀਆਂ ਲਈ ਪ੍ਰੀਖਿਆਵਾਂ ਦਾ ਸੀਜ਼ਨ ਹੋਣ ਦੇ ਨਾਲ-ਨਾਲ ਕਈ ਵੱਡੇ ਤਿਉਹਾਰ ਵੀ ਮਨਾਏ ਜਾਣਗੇ।
21 ਮਾਰਚ, ਸ਼ਨੀਵਾਰ ਨੂੰ ਈਦ-ਉਲ-ਫਿਤਰ ਦੇ ਮੌਕੇ ‘ਤੇ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਸ ਤੋਂ ਬਾਅਦ ਐਤਵਾਰ ਨੂੰ ਹਫ਼ਤਾਵਾਰੀ ਛੁੱਟੀ ਹੋਵੇਗੀ, ਜਿਸ ਨਾਲ ਲੋਕਾਂ ਨੂੰ ਆਰਾਮ ਦਾ ਇੱਕ ਹੋਰ ਦਿਨ ਮਿਲੇਗਾ।
23 ਮਾਰਚ, ਸੋਮਵਾਰ ਨੂੰ, ਪੰਜਾਬ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਦੇ ਮੌਕੇ ‘ਤੇ ਛੁੱਟੀ ਦਾ ਐਲਾਨ ਵੀ ਕੀਤਾ ਹੈ। ਇਸ ਦਿਨ ਕੋਈ ਵੀ ਕੰਮ ਨਹੀਂ ਹੋਵੇਗਾ, ਖਾਸ ਕਰਕੇ ਸਰਕਾਰੀ ਦਫ਼ਤਰਾਂ ਵਿੱਚ।
21 ਮਾਰਚ ਸ਼ਨੀਵਾਰ ਨੂੰ ਈਦ-ਉਲ-ਫਿਤਰ ਕਾਰਨ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਤੋੋਂ ਅਗਲੇ ਦਿਨ ਐਤਵਾਰ ਕਾਰਨ ਹਫਤਾਵਾਰੀ ਛੁੱਟੀ ਰਹੇਗੀ। ਅਗਲੇ ਦਿਨ 23 ਮਾਰਚ ਸੋਮਵਾਰ ਨੂੰ ਵੀ ਛੁੱਟੀ ਐਲਾਨੀ ਗਈ ਹੈ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.