Home / ਪੰਜਾਬੀ ਖਬਰਾਂ / ਗੜੇਮਾਰੀ ਤੇ ਹਨ੍ਹੇਰੀ ਨੂੰ ਲੈ ਕੇ Alert ਜਾਰੀ

ਗੜੇਮਾਰੀ ਤੇ ਹਨ੍ਹੇਰੀ ਨੂੰ ਲੈ ਕੇ Alert ਜਾਰੀ

ਪੰਜਾਬ ਵਿੱਚ ਵੀਰਵਾਰ ਨੂੰ ਮੌਸਮ ਨੇ ਅਚਾਨਕ ਕਰਵਟ ਲੈ ਲਈ। ਜਦੋਂ ਕਿ ਸੂਬੇ ਵਿੱਚ ਬੱਦਲਵਾਈ ਸੀ ਅਤੇ ਠੰਢੀਆਂ ਹਵਾਵਾਂ ਚੱਲ ਰਹੀਆਂ ਸਨ, ਅੰਮ੍ਰਿਤਸਰ ਵਿੱਚ ਸਵੇਰੇ 5 ਵਜੇ ਦੇ ਕਰੀਬ ਤੇਜ਼ ਹਵਾਵਾਂ ਦੇ ਨਾਲ ਮੀਂਹ ਸ਼ੁਰੂ ਹੋਇਆ, ਜੋ ਸਵੇਰੇ 9 ਵਜੇ ਦੇ ਕਰੀਬ ਜਾਰੀ ਰਿਹਾ। ਇਸ ਦੌਰਾਨ ਅੰਮ੍ਰਿਤਸਰ ਦੇ ਕੁਝ ਹਿੱਸਿਆਂ ਵਿੱਚ ਗੜੇ ਵੀ ਪਏ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ।

ਦੱਸ ਦੇਈਏ ਕਿ ਕਈ ਥਾਵਾਂ ‘ਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਬਾਰਿਸ਼ ਅਤੇ ਗੜੇਮਾਰੀ ਦਰਜ ਕੀਤੀ ਗਈ, ਜਿਸ ਨਾਲ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਅਤੇ ਮੌਸਮ ਸੁਹਾਵਣਾ ਹੋ ਗਿਆ। ਮੀਂਹ ਨੇ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਦਿੱਤੀ। ਇਸ ਦੇ ਨਾਲ ਹੀ ਅਜਨਾਲਾ ਇਲਾਕੇ ਦੇ ਕਈ ਪਿੰਡਾਂ ਵਿੱਚ ਭਾਰੀ ਗੜੇਮਾਰੀ ਦੇ ਨਾਲ ਤੇਜ਼ ਬਾਰਿਸ਼ ਹੋਈ, ਜਿਸ ਕਾਰਨ ਮੌਸਮ ਕਾਫ਼ੀ ਠੰਢਾ ਤੇ ਸੁਹਾਵਣਾ ਹੋ ਗਿਆ। ਲਗਾਤਾਰ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਇਸ ਬਾਰਿਸ਼ ਨਾਲ ਵੱਡੀ ਰਾਹਤ ਮਿਲੀ ਅਤੇ ਤਾਪਮਾਨ ਵਿੱਚ ਵੀ ਕਮੀ ਦਰਜ ਕੀਤੀ ਗਈ।

ਇਲਾਕੇ ਦੇ ਲੋਕਾਂ ਮੁਤਾਬਕ ਕੁਝ ਸਮੇਂ ਲਈ ਤੇਜ਼ ਹਵਾਵਾਂ ਨਾਲ ਗੜੇ ਪਏ ਅਤੇ ਫਿਰ ਚੰਗੀ ਬਾਰਿਸ਼ ਹੋਈ, ਜਿਸ ਨਾਲ ਸੜਕਾਂ ਅਤੇ ਖੇਤਾਂ ਵਿੱਚ ਪਾਣੀ ਵੀ ਇਕੱਠਾ ਹੋ ਗਿਆ। ਪਰ ਕਿਸਾਨਾਂ ਵਿੱਚ ਫਸਲਾਂ ਦੇ ਸੰਭਾਵਿਤ ਨੁਕਸਾਨ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ। ਹਾਲਾਂਕਿ ਇਸ ਅਚਾਨਕ ਬਦਲੇ ਮੌਸਮ ਨੇ ਕਿਸਾਨਾਂ ਦੀ ਚਿੰਤਾ ਵੀ ਵਧਾ ਦਿੱਤੀ ਹੈ, ਕਿਉਂਕਿ ਗੜੇਮਾਰੀ ਨਾਲ ਖੇਤਾਂ ਵਿੱਚ ਖੜੀਆਂ ਫਸਲਾਂ ਨੂੰ ਨੁਕਸਾਨ ਪਹੁੰਚਣ ਦਾ ਖਤਰਾ ਬਣ ਗਿਆ ਹੈ।

Check Also

ਨੈਂਸੀ ਬਾਰੇ ਆਹ ਕੀ ਬੋਲੇ ਨਿਹੰਗ ਸਿੰਘ

ਕੈਨੇਡਾ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਮਾਂਟਰੀਅਲ ਨੇੜਲੇ ਇਲਾਕੇ ਲਾਸਾਲ …