Home / ਪੰਜਾਬੀ ਖਬਰਾਂ / ਫ਼ਿਰ ਬਦਲੇਗਾ ਪੰਜਾਬ ਦਾ ਮੌਸਮ !

ਫ਼ਿਰ ਬਦਲੇਗਾ ਪੰਜਾਬ ਦਾ ਮੌਸਮ !

ਪੰਜਾਬ ਦਾ ਮੌਸਮ ਇਕ ਵਾਰ ਫ਼ਿਰ ਬਦਲਣ ਵਾਲਾ ਹੈ। ਅੱਜ ਤੋਂ ਸੂਬੇ ਵਿਚ ਬਰਸਾਤ ਦਾ ਦੌਰ ਸ਼ੁਰੂ ਹੋਣ ਜਾ ਰਿਹਾ ਹੈ, ਜੋ ਆਉਣ ਵਾਲੇ ਕੁਝ ਦਿਨਾਂ ਤਕ ਜਾਰੀ ਰਹਿ ਸਕਦਾ ਹੈ। ਇਸ ਦੌਰਾਨ ਕੁਝ ਥਾਵਾਂ ‘ਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਇਸ ਸਬੰਧੀ ਬਾਕਾਇਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਨਾਲ ਸੂਬੇ ਦੇ ਤਾਪਮਾਨ ਵਿਚ ਵੀ ਗਿਰਾਵਟ ਆਵੇਗੀ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ 28, 29 ਤੇ 30 ਮਾਰਚ ਨੂੰ ਪੂਰੇ ਸੂਬੇ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸੇ ਤਰ੍ਹਾਂ 31 ਮਾਰਚ ਨੂੰ ਵੀ ਸੂਬੇ ਦੇ ਅੱਧੇ ਤੋਂ ਵੱਧ ਹਿੱਸੇ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲ ਸਕਦਾ ਹੈ। ਵਿਭਾਗ ਵੱਲੋਂ 28, 29 ਤੇ 30 ਮਾਰਚ ਨੂੰ ਤੇਜ਼ ਹਨੇਰੀ-ਤੂਫ਼ਾਨ ਦੇ ਨਾਲ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ 28 ਮਾਰਚ ਨੂੰ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 29 ਮਾਰਚ ਨੂੰ ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸੇ ਤਰ੍ਹਾਂ 30 ਮਾਰਚ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫ਼ਤਿਹਗੜ੍ਹ ਸਾਹਿਬ, ਸੰਗਰੂਰ ਤੇ ਪਟਿਆਲਾ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ 31 ਮਾਰਚ ਨੂੰ ਭਾਵੇਂ ਮੌਸਮ ਸਬੰਧੀ ਕੋਈ ਅਲਰਟ ਤਾਂ ਜਾਰੀ ਨਹੀਂ ਕੀਤਾ ਗਿਆ, ਪਰ ਸੂਬੇ ਦੇ ਕਈ ਹਿੱਸਿਆਂ ਵਿਚ ਮੀਂਹ ਦੀ ਸੰਭਾਵਨਾ ਜ਼ਰੂਰ ਜਤਾਈ ਗਈ ਹੈ। 12 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਅਤੇ ਬਾਕੀ ਸਾਰੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬਾਰਿਸ਼ ਦੇ ਨਾਲ ਸੂਬੇ ਦੇ ਤਾਪਮਾਨ ਵਿਚ ਹਲਕੀ ਗਿਰਾਵਟ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

Check Also

ਮੀਂਹ ਨੇ ਕਿਸਾਨਾਂ ਦੀਆਂ ਆਸਾਂ ‘ਤੇ ਫੇਰਿਆ ਪਾਣੀ

ਜ਼ਿਲ੍ਹੇ ’ਚ ਐਤਵਾਰ ਸਵੇਰੇ ਹੋਈ ਹਲਕੀ ਬਰਸਾਤ ਨਾਲ ਚੱਲੀਆਂ ਤੇਜ਼ ਹਵਾਵਾਂ ਕਾਰਨ ਮੌਸਮ ਵਿਚ ਅਚਾਨਕ …