ਦੇਸ਼ ਭਰ ਵਿਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਮਾਰਚ ਦਾ ਮਹੀਨਾ ਗਰਮੀ ਨਾਲ ਸ਼ੁਰੂ ਹੋਇਆ ਸੀ, ਪਰ ਇਹ ਮੀਂਹ ਅਤੇ ਝੱਖੜ ਨਾਲ ਖਤਮ ਹੋ ਰਿਹਾ ਹੈ। ਸਥਿਤੀ ਹੁਣ ਆਮ ਨਹੀਂ ਜਾਪਦੀ। ਅਸਮਾਨ ਵਿੱਚ ਵਿਕਸਤ ਹੋਏ ਇੱਕ ਮਜ਼ਬੂਤ ਵਾਯੂਮੰਡਲੀ ਸਿਸਟਮ ਕਾਰਨ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਭਾਰਤ ਮੌਸਮ ਵਿਭਾਗ (IMD) ਨੇ 17 ਰਾਜਾਂ ਲਈ ਅਲਰਟ ਜਾਰੀ ਕੀਤਾ ਹੈ। ਤੇਜ਼ ਹਵਾਵਾਂ, ਮੀਂਹ ਅਤੇ ਗੜੇਮਾਰੀ ਬਾਰੇ ਚਿਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ।

ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (SDMA) ਨੇ ਅਗਲੇ 24 ਘੰਟਿਆਂ ਦੌਰਾਨ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਰੂਪਨਗਰ ਅਤੇ ਐੱਸ ਏ ਐੱਸ ਨਗਰ ਦੇ ਕੁਝ ਹਿੱਸਿਆਂ ਵਿੱਚ ਗਰਜ-ਚਮਕ ਦੇ ਨਾਲ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਜਤਾਉਂਦੇ ਹੋਏ ਅਲਰਟ ਜਾਰੀ ਕੀਤਾ ਹੈ।
ਪੰਜਾਬ SDMA ਦੇ ਅਧਿਕਾਰੀਆਂ ਨੇ ਅਲਰਟ ਵਿੱਚ ਕਿਹਾ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ 112 ਉਤੇ ਕਾਲ ਕਰੋ। ਪੰਜਾਬ ਵਿੱਚ ਮਾਰਚ ਮਹੀਨੇ ਦੇ ਅਖੀਰ ਵਿੱਚ ਮੀਂਹ ਪੈ ਰਿਹਾ ਹੈ।
ਇਸ ਤੋਂ ਪਹਿਲਾਂ ਬੀਤੇ ਦਿਨ ਪੰਜਾਬ ਦੇ ਜ਼ਿਆਦਾਰ ਇਲਾਕਿਆਂ ਵਿੱਚ ਤੜਕੇ ਤੋਂ ਰੁਕ-ਰੁਕ ਕੇ ਮੀਂਹ ਪਿਆ। ਮੀਂਹ ਕਰਕੇ ਲੋਕਾਂ ਨੇ ਅਤਿ ਦਾ ਗਰਮੀ ਤੋਂ ਮਾਮੂਲੀ ਰਾਹਤ ਮਹਿਸੂਸ ਕੀਤੀ, ਪਰ ਇਸ ਸਮੇਂ ਮੀਂਹ ਕਰਕੇ ਕਿਸਾਨਾਂ ਦੇ ਸਾਹ ਸੁੱਕ ਗਏ ਹਨ। ਮੀਂਹ ਦੇ ਨਾਲ ਚੱਲ ਰਹੀਆਂ ਤੇਜ਼ ਹਵਾਵਾਂ ਕਰਕੇ ਪਟਿਆਲਾ, ਸੰਗਰੂਰ, ਹੁਸ਼ਿਆਰਪੁਰ ਸਣੇ ਹੋਰ ਕਈ ਜ਼ਿਲ੍ਹਿਆਂ ਵਿੱਚ ਕਣਕ ਦੀਆਂ ਫਸਲਾਂ ਵਿੱਛ ਗਈਆਂ ਹਨ।ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 30 ਤੇ 31 ਮਾਰਚ ਨੂੰ ਹਲਕਾ ਤੇ ਦਰਮਿਆਨਾ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੋਈ ਹੈ। ਇਸ ਲਈ ਮੌਸਮ ਵਿਭਾਗ ਨੇ 30 ਮਾਰਚ ਲਈ ਓਰੈਂਜ ਅਤੇ 31 ਮਾਰਚ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.