Home / ਪੰਜਾਬੀ ਖਬਰਾਂ / ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ

ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ

ਪੰਜਾਬ ਵਿਚ ਇਕ ਵਾਰ ਫਿਰ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਉਥੇ ਹੀ ਅਗਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕਰਦੇ ਹੋਏ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 2 ਅਪ੍ਰੈਲ ਤੱਕ ਦੀ ਭਵਿੱਖਬਾਣੀ ਕੀਤੀ ਹੈ। ਤਿੰਨ ਦਿਨ ਭਾਰੀ ਮੀਂਹ ਦਾ ਅਲਰਟ ਜਾਰੀ ਗਿਆ ਹੈ। ਵਿਭਾਗ ਨੇ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ 29 ਅਤੇ 30 ਮਾਰਚ ਲਈ ਪੂਰੇ ਸੂਬੇ ਵਿਚ ‘ਯੈਲੋ ਅਲਰਟ’ ਜਾਰੀ ਕਰਦਿਆਂ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ।

ਅੱਜ 30 ਮਾਰਚ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਈ ਥਾਵਾਂ ‘ਤੇ ਗਰਜ-ਚਮਕ ਅਤੇ ਬਿਜਲੀ ਲਿਸ਼ਕਣ ਦੀਆਂ ਘਟਨਾਵਾਂ ਵੀ ਵਾਪਰ ਸਕਦੀਆਂ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ।

ਮਹੀਨੇ ਦੇ ਆਖਰੀ ਦਿਨ ਮੌਸਮ ‘ਚ ਕੁਝ ਸੁਧਾਰ ਵੇਖਣ ਨੂੰ ਮਿਲੇਗਾ ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਐੱਸ. ਬੀ. ਐੱਸ. ਨਗਰ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ ਵਰਗੇ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਅਜੇ ਵੀ ਗਰਜ-ਚਮਕ ਦੇ ਨਾਲ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਅਪ੍ਰੈਲ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਸੂਬੇ ਭਰ ਵਿੱਚ ਮੌਸਮ ਸਾਫ਼ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਵੱਲੋਂ ਇਕ ਅਤੇ ਦੋ ਅਪ੍ਰੈਲ ਲਈ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ।

Check Also

ਮੀਂਹ ਨੇ ਕਿਸਾਨਾਂ ਦੀਆਂ ਆਸਾਂ ‘ਤੇ ਫੇਰਿਆ ਪਾਣੀ

ਜ਼ਿਲ੍ਹੇ ’ਚ ਐਤਵਾਰ ਸਵੇਰੇ ਹੋਈ ਹਲਕੀ ਬਰਸਾਤ ਨਾਲ ਚੱਲੀਆਂ ਤੇਜ਼ ਹਵਾਵਾਂ ਕਾਰਨ ਮੌਸਮ ਵਿਚ ਅਚਾਨਕ …