Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਸੰਤਾਂ ਦੇ ਦਿੱਤੇ 1 ਜਾਪ ਨਾਲ ਸਰੀਰਕ ਦਰਦ ਠੀਕ ਹੋਏ

ਸੰਤਾਂ ਦੇ ਦਿੱਤੇ 1 ਜਾਪ ਨਾਲ ਸਰੀਰਕ ਦਰਦ ਠੀਕ ਹੋਏ

(ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ।

ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ {ਪੰਨਾ 643}ਅਰਥ: (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ।
ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ {ਪੰਨਾ 643}

ਅਰਥ: ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ।
ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ {ਪੰਨਾ 643}ਅਰਥ: ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧।ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ {ਪੰਨਾ 643}

Check Also

ਕੈਨੇਡਾ ਜਾਣ ਦੇ ਚਾਹਵਾਨਾਂ ਲਈ Good News !

ਕੈਨੇਡਾ ਜਾਣ ਦੇ ਚਾਹਵਾਨ ਭਾਰਤੀਆਂ ਖ਼ਾਸ ਕਰਕੇ ਪੰਜਾਬੀ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਕੈਨੇਡਾ ਸਰਕਾਰ …