ਪੰਜਾਬ ਸਣੇ ਪੂਰੇ ਉਤਰੀ ਭਾਰਤ ਦੇ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਕੁਝ ਥਾਵਾਂ ਉਤੇ ਮੀਂਹ ਅਤੇ ਗੜੇਮਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਹਾਲਾਂਕਿ ਇਸ ਨਾਲ ਫਸਲਾਂ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ ਔਸਤ ਤਾਪਮਾਨ ਲਗਭਗ 0.7 ਡਿਗਰੀ ਸੈਲਸੀਅਸ ਘਟਿਆ ਹੈ, ਜੋ ਕਿ ਆਮ ਪੱਧਰ ਤੋਂ ਲਗਭਗ 2.6 ਡਿਗਰੀ ਘੱਟ ਹੈ।

ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ——ਮੌਸਮ ਵਿਭਾਗ ਅਨੁਸਾਰ ਅੱਜ ਰਾਜ ਦੇ ਕੁਝ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ। ਹਾਲਾਂਕਿ, ਇਸ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਅਧਿਕਾਰਤ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
ਸ਼ਨੀਵਾਰ ਸ਼ਾਮ ਤੱਕ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ। ਫਾਜ਼ਿਲਕਾ (ਅਬੋਹਰ) ਵਿੱਚ ਸਭ ਤੋਂ ਵੱਧ 20 ਮਿਲੀਮੀਟਰ ਤੋਂ ਵੱਧ ਮੀਂਹ ਪਿਆ ਜਦੋਂ ਕਿ ਪਠਾਨਕੋਟ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਵਰਗੇ ਖੇਤਰਾਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਰਾਤ ਦੇ ਸਮੇਂ ਚੰਡੀਗੜ੍ਹ, ਲੁਧਿਆਣਾ ਅਤੇ ਪਟਿਆਲਾ ਵਰਗੇ ਸ਼ਹਿਰਾਂ ਵਿੱਚ ਵੀ ਮੌਸਮ ਬਦਲ ਗਿਆ। ਇਨ੍ਹਾਂ ਇਲਾਕਿਆਂ ਵਿੱਚ ਵੀ ਮੀਂਹ ਪਿਆ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.