Home / ਪੰਜਾਬੀ ਖਬਰਾਂ / ਸੂਬੇ ਭਰ ਦੇ ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ

ਸੂਬੇ ਭਰ ਦੇ ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ

ਪੰਜਾਬ ‘ਚ ਮੌਸਮ ਨੇ ਬੀਤੇ ਦਿਨ ਤੋਂ ਹੀ ਖ਼ਤਰਨਾਕ ਰੂਪ ਧਾਰ ਲਿਆ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਤੇਜ਼ ਮੀਂਹ ਅਤੇ ਗਰਜ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਵਾਸੀਆਂ ਲਈ ਅਗਲੇ 3 ਘੰਟੇ ਬੇਹੱਦ ਅਹਿਮ ਮੰਨੇ ਜਾ ਰਹੇ ਹਨ। ਮੌਸਮ ਵਿਭਾਗ ਵਲੋਂ ਕਈ ਜ਼ਿਲ੍ਹਿਆਂ ‘ਚ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇੱਥੇ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੁਨਾਮ, ਸੰਗਰੂਰ, ਮਲੇਰਕੋਟਲਾ, ਮੂਨਕ, ਪਾਤੜਾਂ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੋਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਸਮਰਾਲਾ ਆਦਿ ‘ਚ ਤੂਫ਼ਾਨ ਦੇ ਨਾਲ ਤੇਜ਼ ਹਨ੍ਹੇਰੀ ਚੱਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਭਰ ਦੇ 22 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਇਸ ਸਮੇਂ ਦੌਰਾਨ ਪੰਜ ਖਾਸ ਜ਼ਿਲ੍ਹਿਆਂ ‘ਚ ਤੂਫ਼ਾਨ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ। ਇਸ ਦੌਰਾਨ 13 ਹੋਰ ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਗਾ, ਬਠਿੰਡਾ ਅਤੇ ਬਰਨਾਲਾ – ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ) ਦੀ ਸੰਭਾਵਨਾ ਹੈ।

ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਦੇ ਅਨੁਸਾਰ ਅੱਜ ਗੜ੍ਹੇਮਾਰੀ ਦੇ ਇੱਕਾ-ਦੁੱਕਾ ਮੌਕੇ ਵੀ ਸੰਭਵ ਹਨ। ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। ਇਸ ਤੋਂ ਬਾਅਦ ਮੌਸਮ ਸਾਫ਼ ਹੋਣ ਦੀ ਉਮੀਦ ਹੈ। ਅਗਲੇ 48 ਘੰਟਿਆਂ ‘ਚ ਦਿਨ ਦੇ ਤਾਪਮਾਨ ਵਿੱਚ 4 ਤੋਂ 6 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਬਾਅਦ ‘ਚ ਹੌਲੀ-ਹੌਲੀ 5 ਤੋਂ 7 ਡਿਗਰੀ ਵੱਧਣ ਦੀ ਉਮੀਦ ਹੈ।

Check Also

ਆਫਤ ਬਣ ਵਰ੍ਹੇਗਾ ਮੀਂਹ, ਗੜ੍ਹੇਮਾਰੀ ਦੀ ਚਿਤਾਵਨੀ

ਉੱਤਰ-ਪੱਛਮ ਵਿੱਚ ਦੋ ਸਰਗਰਮ ਪੱਛਮੀ ਗੜਬੜੀਆਂ ਦੇ ਪ੍ਰਭਾਵ ਹੇਠ ਮੌਸਮ ਦਾ ਪੈਟਰਨ ਬਦਲ ਗਿਆ ਹੈ। …