Home / ਸਿੱਖੀ ਖਬਰਾਂ / ਵਾਹਿਗੁਰੂ ਸਿਮਰਨ ਗਿਆਨੀ ਠਾਕੁਰ ਸਿੰਘ

ਵਾਹਿਗੁਰੂ ਸਿਮਰਨ ਗਿਆਨੀ ਠਾਕੁਰ ਸਿੰਘ

ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।੧।ਰਹਾਉ।(ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ ‘ਧੂਪ ਦੀਪ’ ਦੀ ਕ੍ਰਿਆ ਹੈ।੧।

ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ॥੧॥ ਹੇ ਮਨ! ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ, ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ ॥੧॥ ਰਹਾਉ ॥ ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ॥੨॥

ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ ॥੩॥ ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ)। ਕਬੀਰ ਜੀ ਆਖਦੇ ਹਨ – ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ ॥੪॥੩॥*

Check Also

ਸੁਖਮਨੀ ਸਾਹਿਬ |ਸੁਖਮਨੀ ਸਾਹਿਬ ਪਾਠ

ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ …